05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁ: ਸਿੰਘ ਸਭਾ ਨੌਰਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਬੰਗਾ, 31 ਮਈ (ਕੁਲਦੀਪ ਸਿੰਘ ਪਾਬਲਾ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀ, ਸੁਖਮਨੀ ਸਾਹਿਬ ਦੀਆਂ ਬੀਬੀਆਂ ਦਾ ਜਥਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੈਕਟਰੀ ਸਤਵਿੰਦਰ ਸਿੰਘ ਅਤੇ ਪੂਨਮ ਸੈਣੀ ਨੇ ਦੱਸਿਆ ਕਿ ਸੁਖਮਨੀ ਸਾਹਿਬ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਉਪਰੰਤ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਧੰਨਾ ਸਿੰਘ 96 ਕਰੋੜੀ ਦੇ ਜਥੇ ਨੇ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਪ੍ਰਸੰਗ ਸੁਣਾਇਆ | ਸਮਾਗਮ ਦੌਰਾਨ ਸਟੇਜ ਦੀ ਸੇਵਾ ਸੈਕਟਰੀ ਸਤਵਿੰਦਰ ਸਿੰਘ ਨੇ ਬਾਖੂਬੀ ਨਿਭਾਈ ਗਈ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਤੇ ਪ੍ਰਸ਼ਾਦੇ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਰਵਿੰਦਰ ਸਿੰਘ ਪ੍ਰਧਾਨ, ਸਤਵਿੰਦਰ ਸਿੰਘ ਸੈਕਟਰੀ, ਗੁਰਮੀਤ ਸਿੰਘ ਬਿਜਲੀ ਵਾਲੇ, ਹੈੱਡ ਗ੍ਰੰਥੀ ਧੰਨਾ ਸਿੰਘ 96 ਕਰੋੜੀ, ਠੇਕੇਦਾਰ ਮਹਿੰਦਰ ਸਿੰਘ, ਮਾਸਟਰ ਹਰਬੰਸ ਸਿੰਘ, ਕੇਵਲ ਸਿੰਘ ਲੰਗਰ ਇੰਚਾਰਜ, ਜਥੇਦਾਰ ਸੁੱਚਾ ਸਿੰਘ, ਸੁਰਜੀਤ ਸਿੰਘ ਬਿਜਲੀ ਵਾਲੇ, ਗਿਆਨੀ ਜਗਦੀਪ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ ਸਰਪੰਚ, ਜਰਨੈਲ ਸਿੰਘ ਹਲਵਾਈ, ਬੀਬੀਆਂ ਦੇ ਜਥੇ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਪੂਨਮ ਸੈਣੀ, ਪਰਮਿੰਦਰ ਕੌਰ, ਗੁਰਦੇਵ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਸਵਿੱਤਰ ਕੌਰ, ਚਰਨਜੀਤ ਕੌਰ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਡਾਈਨਿੰਗ ਐਟੀਕੇਟ ਅਤੇ ਹੋਟਲ ਪ੍ਰਬੰਧਨ 'ਤੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਨੇ ਝੁੱਗੀ ਝੌਂਪੜੀ ਵਾਲੇ ਇਲਾਕੇ 'ਚ ਕੱਪੜੇ ਵੰਡੇ <br/>
Ad Position 24