ਸੜੋਆ, 31 ਮਈ (ਹਰਮੇਲ ਸਹੂੰਗੜਾ)-ਸੀ.ਐਚ.ਸੀ ਸੜੋਆ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਦੀ ਅਗਵਾਈ ਹੇਠ ਪਿੰਡ ਸਹੂੰਗੜਾ ਦੇ ਸਬ ਸੈਂਟਰ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ 'ਚ ਹੈਲਥ ਇੰਸਪੈਕਟਰ ਆਦਰਸ਼ ਕੁਮਾਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀ ਦੰਦਾਂ, ਫੇਫੜੇ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹੁੰਦੇ ਹਨ | ਲਗਾਤਾਰ ਤੰਬਾਕੂ ਦਾ ਸੇਵਨ ਕਰਨ ਨਾਲ ਇਹ ਕੈਂਸਰ ਦਾ ਰੂਪ ਧਾਰ ਲੈਂਦੇ ਤੇ ਮੂੰਹ 'ਚ ਛਾਲੇ ਹੋ ਜਾਂਦੇ ਹਨ ਅਤੇ ਤੰਬਾਕੂ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣ ਲਈ ਇਸ ਨੂੰ ਤਿਆਗ ਦੇਣਾ ਚਾਹੀਦਾ ਹੈ ਉਨ੍ਹਾਂ ਤੋਂ ਇਲਾਵਾ ਏ. ਐਨ.ਐਮ ਜਸਵਿੰਦਰ ਕੌਰ, ਗੁਰਪਾਲ ਕੌਰ, ਰਜਨੀ ਬਾਲਾ ਜੋਤੀ ਅਤੇ ਹਰਜਿੰਦਰ ਸਿੰਘ ਮੌਜੂਦ ਸਨ |