ਘੁੰਮਣਾਂ, 31 ਮਈ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਗੁਰਦੁਆਰਾ ਸਿੰਘ ਸਭਾ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ 8 ਜੂਨ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਤੋਂ ਬਾਅਦ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂਰੀਆਂ ਦੇ ਲੰਗਰ ਲਗਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਪ੍ਰਧਾਨ ਜਸਵੰਤ ਸਿੰਘ ਘੁੰਮਣ ਨੇ ਦਿੱਤੀ |