06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜਾਰੀ ਸਾਂਝੇ ਯਤਨਾਂ ਨੂੰ ਲੱਗਿਆ ਸਫ਼ਲਤਾ ਦਾ ਬੂਰ- ਡੀ.ਐਸ.ਪੀ ਸ਼ਾਮ ਸੁੰਦਰ

Ad Position 21
No active advertisement
ਅਜੀਤ ਡੈਸਕ 01-06-2025
ਬਲਾਚੌਰ, 31 ਮਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਪੰਜਾਬ 'ਚੋਂ ਨਸ਼ਾ ਰੂਪੀ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬਧ ਹੈ ਅਤੇ ਆਮ ਲੋਕਾਂ ਦੇ ਸਹਿਯੋਗ ਅਤੇ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਬਰਦਸਤ ਸਫ਼ਲਤਾ ਮਿਲੀ, ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾ ਪਿੱਛੇ ਭੇਜਿਆ ਗਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਪੁਲਿਸ ਕਪਤਾਨ ਬਲਾਚੌਰ ਸ਼ਾਮ ਸੁੰਦਰ ਸ਼ਰਮਾਂ ਨੇ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਪੰਜਾਬ ਪੁਲਿਸ ਅਤੇ ਸਾਂਝ ਕੇਂਦਰ ਦੁਆਰਾ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ (ਸਟੂਡੈਂਟ ਪੁਲਿਸ ਕੈਡਿਟਸ ਪ੍ਰੋਗਰਾਮ) ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਆਮ ਲੋਕਾਂ ਨੇ ਨਸ਼ੇ ਦੇ ਸੌਦਾਗਰਾਂ ਖਿਲਾਫ ਪੰਜਾਬ ਪੁਲਿਸ, ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਦਾ ਅੰਤ ਸਾਂਝੇ ਯਤਨਾਂ ਸਦਕਾ ਹੀ ਸੰਭਵ ਹੈ, ਜਿਸ ਲਈ ਇਲਾਕਾ ਨਿਵਾਸੀ ਵਧਾਈ ਦੇ ਪਾਤਰ ਹਨ | ਉਨ੍ਹਾਂ ਨੌਜਵਾਨਾਂ ਖਾਸ ਕਰਕੇ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਦਿਲਚਸਪੀ ਲੈਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ ਤਾਂ ਪ੍ਰਸ਼ਾਸਨ, ਪੰਜਾਬ ਪੁਲਿਸ ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਾਉਣ ਲਈ ਵਚਨਬੱਧ ਹੈ | ਇਸ ਮੌਕੇ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ, ਸਦਰ ਦੇ ਮੁੱਖ ਅਫਸਰ ਰਕੇਸ਼ਵਿੰਦਰ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਸਤਪਾਲ ਮੀਲੂ, ਬਲਾਚੌਰ ਸਾਂਝ ਕੇਂਦਰ ਦੇ ਇੰਚਾਰਜ ਏ. ਐਸ. ਆਈ ਅਸ਼ਵਨੀ ਕੁਮਾਰ, ਟ੍ਰੈਫਿਕ ਇੰਚਾਰਜ ਏ. ਐਸ. ਆਈ ਜੋਗਿੰਦਰਪਾਲ, ਥਾਣੇਦਾਰ ਗੁਰਦੀਪ ਸਿੰਘ ਨੇ ਜਿੱਥੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਾਇਆ, ਉਹ ਸਾਇਬਰ ਅਪਰਾਧ, ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸਾਂਝ ਕੇਂਦਰ ਦੇ ਸਟਾਫ ਮੈਂਬਰ ਹਾਜ਼ਰ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਚੰਦਰੇਸ਼ ਸ਼ੋਰੀ ਨੇ ਡੀ.ਐਸ.ਪੀ ਸ਼ਾਮ ਸੁੰਦਰ ਸ਼ਰਮਾ ਤੇ ਹੋਰ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਰੋਮਜਾਰਾ ਰਾਣੂੰਆਂ ਵਿਖੇ ਦੂਸਰਾ ਕਬੱਡੀ ਟੂਰਨਾਮੈਂਟ 8 ਨੂੰ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ 'ਚ ਸ਼ਹੀਦੀ ਦਿਹਾੜੇ 'ਤੇ ਸਮਾਗਮ 8 ਨੂੰ
Ad Position 24