ਪਿ੍ੰ: ਡਾ. ਤਰਸੇਮ ਸਿੰਘ ਭਿੰਡਰ ਬਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਸੈਨੇਟ ਦੇ ਮੈਂਬਰ
ਅਜੀਤ ਡੈਸਕ
01-06-2025
ਉਹ ਸੈਨੇਟ ਦੇ ਮੈਂਬਰ ਵਜੋਂ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਵਿਕਾਸ ਲਈ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ | ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸ. ਗੁਰਦੇਵ ਸਿੰਘ ਬਰਾੜ ਰਿਟਾ. ਆਈ.ਏ.ਐੱਸ, ਸਕੱਤਰ ਕਰਨਲ ਜਸਮੇਰ ਸਿੰਘ ਬਾਲਾ ਰਿਟਾ, ਐਡਵੋਕੇਟ ਕਰਨਦੀਪ ਸਿੰਘ ਚੀਮਾ ਜੋਇੰ.ਸਕੱਤਰ, ਸਥਾਨਕ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ ਅਤੇ ਕਾਲਜ ਦੇ ਸਮੂਹ ਸਟਾਫ਼ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |