06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿ੍ੰ: ਡਾ. ਤਰਸੇਮ ਸਿੰਘ ਭਿੰਡਰ ਬਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਸੈਨੇਟ ਦੇ ਮੈਂਬਰ

Ad Position 21
No active advertisement
ਅਜੀਤ ਡੈਸਕ 01-06-2025
ਬੰਗਾ, 31 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ | ਡਾ. ਤਰਸੇਮ ਸਿੰਘ ਇਸ ਕਾਲਜ ਦੇ 2021 ਤੋਂ ਪਿ੍ੰਸੀਪਲ ਹਨ ਅਤੇ ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ, ਕਾਲਜ ਵਿਕਾਸ ਕੌਂਸਲ ਕਮੇਟੀ, ਯੂਥ ਫੈਸਟੀਵਲ ਕਮੇਟੀ ਅਤੇ ਐੱਨ. ਐੱਸ. ਐੱਸ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਡਾ. ਤਰਸੇਮ ਸਿੰਘ ਭਿੰਡਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਰਜਿਸਟਰਾਰ ਡਾ. ਕਰਮਜੀਤ ਸਿੰਘ ਚਾਹਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਮੇਰੇ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ |
ਉਹ ਸੈਨੇਟ ਦੇ ਮੈਂਬਰ ਵਜੋਂ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਵਿਕਾਸ ਲਈ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ | ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸ. ਗੁਰਦੇਵ ਸਿੰਘ ਬਰਾੜ ਰਿਟਾ. ਆਈ.ਏ.ਐੱਸ, ਸਕੱਤਰ ਕਰਨਲ ਜਸਮੇਰ ਸਿੰਘ ਬਾਲਾ ਰਿਟਾ, ਐਡਵੋਕੇਟ ਕਰਨਦੀਪ ਸਿੰਘ ਚੀਮਾ ਜੋਇੰ.ਸਕੱਤਰ, ਸਥਾਨਕ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ ਅਤੇ ਕਾਲਜ ਦੇ ਸਮੂਹ ਸਟਾਫ਼ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਯੂਰਪੀ ਦੇਸ਼ਾਂ ਦੀਆਂ ਯੂਨੀਵਰਸਿਟੀਆਂ ਵੱਲ ਰੁਝਾਨ ਵਧਿਆ-ਰਮਨ ਭੁੱਚਰ ਅਗਲੀ ਖ਼ਬਰ ਵਿਦਿਆਰਥੀਆਂ ਦਾ ਯੂਰਪੀ ਦੇਸ਼ਾਂ ਦੀਆਂ ਯੂਨੀਵਰਸਿਟੀਆਂ ਵੱਲ ਰੁਝਾਨ ਵਧਿਆ-ਰਮਨ ਭੁੱਚਰ
Ad Position 24