06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਰਿਹਾਈ ਲਈ ਨਵਾਂਸ਼ਹਿਰ 'ਚ ਮੁਜ਼ਾਹਰਾ ਭਲਕੇ

Ad Position 21
No active advertisement
ਅਜੀਤ ਡੈਸਕ 01-06-2025
ਨਵਾਂਸ਼ਹਿਰ, 31 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸੰਗਰੂਰ ਦੇ ਬੇਚਿਰਾਗ਼ ਪਿੰਡ ਐਸਵਾਨ ਬੀੜ ਜ਼ਮੀਨ ਉੱਤੇ 20 ਮਈ ਨੂੰ ਬੇਗਮਪੁਰ ਵਸਾਉਣ ਦਾ ਐਲਾਨ ਕਰਨ ਵਾਲੀ 'ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ' ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਮੁਜ਼ਾਹਰੇ ਕਰਨ ਦੇ ਸੱਦੇ ਤਹਿਤ ਮਜ਼ਦੂਰ ਜਥੇਬੰਦੀਆਂ ਵਲੋਂ ਨਵਾਂਸ਼ਹਿਰ ਵਿਖੇ 2 ਜੂਨ ਨੂੰ ਰੋਹ ਭਰਪੂਰ ਮੁਜ਼ਾਹਰਾ ਕੀਤਾ ਜਾਵੇਗਾ | ਮੁਜ਼ਾਹਰੇ ਤੋਂ ਪਹਿਲਾਂ ਬੱਸ ਅੱਡਾ ਨਵਾਂਸ਼ਹਿਰ ਵਿਖੇ ਸਵੇਰੇ 9 ਵਜੇ ਰੈਲੀ ਕੀਤੀ ਜਾਵੇਗੀ | ਇਹ ਫ਼ੈਸਲਾ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਨਵਾਂਸ਼ਹਿਰ ਵਿਖੇ ਮਜ਼ਦੂਰ ਜਥੇਬੰਦੀਆਂ ਦੀ ਹੋਈ ਮੀਟਿੰਗ 'ਚ ਕੀਤਾ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਕਾਮਰੇਡ ਨਿਰੰਜਣ ਦਾਸ, ਕੁੱਲ ਹਿੰਦ ਮਜ਼ਦੂਰ ਸਭਾ ਦੇ ਆਗੂ ਪਰਮਿੰਦਰ ਮੇਨਕਾ, ਸੰਤੋਖ ਪਾਲ, ਗੁਰਬਖ਼ਸ਼ ਕੌਰ, ਧਰਮ ਪਾਲ, ਸਰਾਧੂ ਰਾਮ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਸੁਰਿੰਦਰ ਭੱਟੀ, ਸੁਖਦੇਵ ਸਿੰਘ ਰਾਹੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ 'ਚ ਲੈਂਡ ਸੀਲਿੰਗ ਐਕਟ ਲਾਗੂ ਕਰਕੇ ਸਾਢੇ ਸਤਾਰਾਂ ਏਕੜ ਤੋਂ ਵਾਧੂ ਜ਼ਮੀਨ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਵਿਚ ਵੰਡੇ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਵਿਅਕਤੀ ਭੇਦਭਰੀ ਹਾਲਤ 'ਚ ਲਾਪਤਾ
Ad Position 24