06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਕਾਠਗੜ੍ਹ, 31 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਅੱਠਵੀਂ ਜਮਾਤ ਵਿਚੋਂ ਹਰਸ਼ਿਕਾ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਅਤੇ ਨਿਰਮਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ |
ਦਸਵੀਂ ਜਮਾਤ ਵਿਚੋਂ ਤਾਨੀਆ ਨੇ ਪਹਿਲਾ ਪ੍ਰਤਿਭਾ ਨੇ ਦੂਜਾ ਅਤੇ ਹਰਸਿਮਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਬਲਵੀਰ ਚੰਦ ਸਰਪੰਚ ਨਿੱਘੀ ਅਤੇ ਹੋਰ ਮੋਹਤਵਰ ਨਗਰ ਨਿਵਾਸੀਆਂ ਦੁਆਰਾ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ | ਸਕੂਲ ਮੁਖੀ ਨਿਰਮਲ ਕੁਮਾਰ ਦੁਆਰਾ ਹਾਜ਼ਰ ਲੋਕਾਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਗਰ ਨਿਵਾਸੀਆਂ ਕੋਲੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ ਗਈ | ਇਸ ਮੌਕੇ ਬਲਵੀਰ ਚੰਦ ਸਾਬਕਾ ਸੈਨਿਕ, ਇੰਸਪੈਕਟਰ ਇਕਬਾਲ ਸਿੰਘ, ਸ਼ਿੰਦਰਪਾਲ ਪੰਚ, ਸਰਦਾਰ ਮੋਹਨ ਸਿੰਘ ਮੋਹਣ ਮਾਜਰਾ, ਸੁਰੇਸ਼ ਕੁਮਾਰ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ 'ਚ ਛੇਵਾਂ ਭੰਗੜਾ ਸਿਖਲਾਈ ਕੈਂਪ ਕੱਲ੍ਹ ਤੋਂ
Ad Position 24