06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਪੋਜੇਵਾਲ ਸਰਾਂ, 31 ਮਈ (ਬੂਥਗੜ੍ਹੀਆ)-ਸੀਨੀਅਰ ਮੈਡੀਕਲ ਅਫ਼ਸਰ ਸੜੋਆ ਡਾਕਟਰ ਨਵਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮਾਲੇਵਾਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਕਰਾਂਤੀ ਪਾਲ ਸਿੰਘ ਰੌੜੀ ਵਲੋਂ ਦੱਸਿਆ ਕਿ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨ ਨਾਲ ਮਨੁੱਖੀ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਇਸ ਨਾਲ ਮੂੰਹ, ਫੇਫੜਿਆਂ ਅਤੇ ਭੋਜਨ ਦੀ ਨਾਲੀ ਦਾ ਕੈਂਸਰ ਆਦਿ ਬੀਮਾਰੀਆਂ ਜ਼ਿਆਦਾ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਇਸ ਦਾ ਮੁੱਖ ਉਦੇਸ਼ ਸਾਡੀ ਨੌਜਵਾਨ ਪੀੜ੍ਹੀ ਖਾਸ ਕਰਕੇ ਬੱਚਿਆਂ 'ਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਅਸੀਂ ਸਮਾਜ ਵਿਚੋਂ ਤੰਬਾਕੂ ਵਰਗੀ ਮਾੜੀ ਆਦਤ ਨੂੰ ਖਤਮ ਕਰ ਸਕੀਏ | ਇਸ ਮੌਕੇ ਸਕੂਲ ਮੁਖੀ ਤਿਲਕ ਰਾਜ ਅਤੇ ਸਮੂਹ ਸਟਾਫ਼ ਵੱਲੋਂ ਤੰਬਾਕੂ ਦੀ ਰੋਕਥਾਮ 'ਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਅਤੇ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਸਮਾਜ 'ਚ ਜਾਗਰੂਕ ਫੈਲਾਉਣਾ ਤੇ ਇਸ ਮਾੜੀ ਆਦਤ ਨੂੰ ਛੁਡਾਉਣ ਲਈ ਲੋਕਾਂ ਦੀ ਮਦਦ ਕਰਨ ਦੀ ਸਹੁੰ ਵੀ ਚੁੱਕੀ | ਇਸ ਮੌਕੇ ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ
Ad Position 24