06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿੱਖ ਨੈਸ਼ਨਲ ਕਾਲਜ 'ਚ ਛੇਵਾਂ ਭੰਗੜਾ ਸਿਖਲਾਈ ਕੈਂਪ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 01-06-2025
ਬੰਗਾ, 31 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬੀ ਲੋਕ-ਨਾਚ ਭੰਗੜੇ ਨੂੰ ਪ੍ਰਫੁੱਲਿਤ ਕਰਨ ਲਈ ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਅਤੇ ਕਾਲਜ ਦੇ ਵਿਦਿਆਰਥੀ ਕਲਾਕਾਰਾਂ ਦੇ ਸਹਿਯੋਗ ਨਾਲ ਛੇਵਾਂ ਭੰਗੜਾ ਸਿਖਲਾਈ ਕੈਂਪ 2 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਬਿਲਕੁਲ ਮੁਫ਼ਤ ਚੱਲਣ ਵਾਲੇ ਇਸ ਭੰਗੜਾ ਕੈਂਪ 'ਚ ਰੋਜ਼ਾਨਾ ਸ਼ਾਮ 5:30 ਵਜੇ ਪ੍ਰਸਿੱਧ ਭੰਗੜਾ ਕੋਚ ਉਸਤਾਦ ਪਵਨ ਬਾਈ ਅਜੀਮਲ ਵੱਲੋਂ ਕਾਲਜ ਕੈਂਪਸ 'ਚ ਬਣੇ ਵਿਸ਼ਾਲ ਆਡੀਟੋਰੀਅਮ 'ਚ ਢੋਲ ਦੀ ਤਾਲ 'ਤੇ ਭੰਗੜੇ ਦੀ ਸਿਖਲਾਈ ਦਿੱਤੀ ਜਾਵੇਗੀ | ਜਿਸ ਲਈ ਹਰ ਉਮਰ ਵਰਗ ਦੇ ਬੱਚਿਆਂ, ਨੌਜਵਾਨਾਂ ਤੇ ਮੁਟਿਆਰਾਂ ਨੂੰ ਆਪਣੀ ਇਸ ਵਿਰਾਸਤ ਨਾਲ ਜੁੜਨ ਦਾ ਨਿੱਘਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ 'ਚ ਭਾਗ ਲੈਣ ਲਈ ਹਰ ਭਾਗੀਦਾਰ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ | ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ ਤੇ ਰਜਿਸਟਰਡ ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਕਾਲਜ ਦੇ ਭੰਗੜਾ ਟੀਮ ਦੇ ਵਿਦਿਆਰਥੀ ਕਲਾਕਾਰ ਦਿਪਤਾਂਸ਼ੂ, ਮਿਲਨ ਚੌਧਰੀ, ਅਰਸ਼ਦੀਪ ਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ 'ਚ ਸਮਰ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ
Ad Position 24