06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਦੀ ਨੀਤੀ ਕਿਸਾਨ ਵਿਰੋਧੀ-ਕਰਨ ਸਿੰਘ ਰਾਣਾ

Ad Position 21
No active advertisement
ਅਜੀਤ ਡੈਸਕ 01-06-2025
ਰੱਤੇਵਾਲ, 31 ਮਈ (ਅਸ਼ੋਕ ਕੁਮਾਰ ਲੀਲ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਿਤ ਭਾਈ ਲਾਲੋ ਲੋਕ ਮੰਚ ਪੰਜਾਬ ਦੀ ਮੀਟਿੰਗ ਸਾਥੀ ਚੰਨਣ ਸਿੰਘ ਮੰਢਿਆਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਲੈਂਡ ਪੂਲਿੰਗ ਦੀ ਨੀਤੀ ਕਾਰਪੋਰੇਟ ਦੇ ਨਿਰਦੇਸ਼ਾਂ 'ਤੇ ਲਾਗੂ ਹੋਈ ਹੈ | ਉਨ੍ਹਾਂ ਕਿਹਾ ਕਿ ਕਾਰਪੋਰੇਟ ਜਗਤ ਆਪਣੀ ਕਿਸਾਨਾਂ ਤੋਂ ਜ਼ਮੀਨ ਖੋਹਣ ਦੀ ਨੀਤੀ ਨੂੰ ਹੁਣ ਪੰਜਾਬ ਵਿੱਚ ਨਵੇਕਲੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ | ਇਸ ਨੀਤੀ ਤਹਿਤ ਸ਼ਹਿਰਾਂ ਦੇ ਨਾਲ ਲੱਗਦੇ ਪਿੰਡਾਂ ਦੀ ਜ਼ਮੀਨ ਐਕੁਆਇਰ ਕਰਕੇ ਕਾਲੋਨੀਆਂ ਬਣਾਈਆਂ ਜਾਣਗੀਆਂ | ਸਰਕਾਰ ਦੀ ਸਕੀਮ ਅਨੁਸਾਰ ਇਹ ਕਾਲੋਨੀਆਂ ਪੰਜਾਬ ਦੇ ਤੇਜ਼ ਵਿਕਾਸ ਵਿੱਚ ਹਿੱਸਾ ਪਾਉਣਗੀਆਂ | ਉਹਨਾਂ ਕਿਹਾ ਕਿ ਇਹ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਹੈ ਅਤੇ ਕਾਰਪੋਰੇਟ ਲੈਂਡ ਮਾਫ਼ੀਆ ਰਾਜਨੀਤਿਕ ਲੋਕ ਅਤੇ ਵੱਡੀ ਭਰਿਸ਼ਟ ਅਫ਼ਸਰਸ਼ਾਹੀ ਦੇ ਪੱਖ ਵਿੱਚ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨ ਦੀ ਮਾਂ ਹੈ ਅਤੇ ਪੰਜਾਬ ਦੇ 65 ਫ਼ੀਸਦੀ ਲੋਕਾਂ ਦੀ ਜੀਵਨ ਜਾਂਚ ਖੇਤੀ ਨਾਲ ਜੁੜੀ ਹੋਈ ਹੈ | ਉਹਨਾਂ ਕਿਹਾ ਕਿ ਅੱਜ ਖੇਤੀ ਦੇ ਧੰਦੇ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ | ਉਹਨਾਂ ਭਰੋਸਾ ਦਿੱਤਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿੱਚ ਜ਼ਮੀਨ ਦੀ ਲੁੱਟ ਕਰਨ ਨਹੀਂ ਦੇਵੇਗੀ ਅਤੇ ਕਿਸਾਨਾਂ ਮਜ਼ਦੂਰਾਂ ਨਾਲ ਹਰ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਨਾਲ ਖੜੇਗੀ | ਇਸ ਮੌਕੇ ਕਰਨੈਲ ਸਿੰਘ ਭੱਲਾ, ਹਰਦੇਵ ਸਿੰਘ ਰਾਣਾ ਅਤੇ ਹਰਪਾਲ ਸਿੰਘ ਮੱਕੋਵਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਦੀ ਬਜਾਏ ਪ੍ਰਾਪਰਟੀ ਡੀਲਰ ਦਾ ਕੰਮ ਕਰ ਰਹੀ ਹੈ-ਕਰੀਮਪੁਰੀ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24