07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੌਮਾਂਤਰੀ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਕਟਾਰੀਆਂ, 31 ਮਈ (ਪ੍ਰੇਮੀ ਸੰਧਵਾਂ)-ਆਯੂਸ਼ਮਾਨ ਅਰੋਗਿਆ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਸਿੱਧੂ ਦੀ ਦੇਖ ਰੇਖ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਤੰਬਾਕੂ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਦੌਰਾਨ ਡਾ. ਗੁਰਤੇਜ ਸਿੰਘ ਸਿੱਧੂ ਨੇ ਹਾਜ਼ਰੀਨ ਨੂੰ ਤੰਬਾਕੂ ਦੇ ਕੁਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਸਮਝਾਇਆ ਤੇ ਇਸ ਦੇ ਵਿਰੁੱਧ ਮੁਹਿੰਮ ਛੇੜਨ ਲਈ ਸਹੁੰ ਚੁਕਵਾਈ ਗਈ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਾਰਨ ਮੂੰਹ, ਫੇਫੜਿਆਂ, ਮਿਹਦੇ ਆਦਿ ਦਾ ਕੈਂਸਰ ਦਾ ਖ਼ਤਰਾ ਵਧ ਜਾਂਦਾ ਹੈ | ਤੰਬਾਕੂ ਦੀ ਵਰਤੋਂ ਸਿਗਰੇਟ, ਬੀੜੀ, ਹੁੱਕਾ ਦੇ ਰੂਪ ਵਿੱਚ ਕਰਨ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ | ਦਿਲ ਦੇ ਮਰੀਜ਼ਾਂ 'ਚ ਤੰਬਾਕੂ ਕਾਰਨ ਨਾੜੀਆਂ ਹੋਰ ਤੰਗ ਹੋ ਜਾਂਦੀਆਂ ਹਨ ਤੇ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਂਦੀ ਹੈ | ਸਾਨੂੰ ਸਾਰਿਆਂ ਨੂੰ ਇਸ ਵਰਤਾਰੇ ਪ੍ਰਤੀ ਸੁਚੇਤ ਰਹਿਣ ਦੀ ਲੋੜ ਦੇ ਨਾਲ ਬੱਚਿਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਇਸ ਸਬੰਧੀ ਗਲਤਫ਼ਹਿਮੀਆਂ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਏ.ਐਨ.ਐਮ ਨਵਦੀਪ ਕੌਰ, ਹਰਜਿੰਦਰ ਕੌਰ, ਰੇਨੂੰ ਬਾਲਾ, ਰਵੀ ਕੁਮਾਰ, ਚਰਨਜੀਤ ਕੌਰ, ਹਰਚਰਨ ਸਿੰਘ, ਅਮਰਜੀਤ ਸਿੰਘ, ਦਲਵਿੰਦਰ ਸਿੰਘ, ਸੁਰਿੰਦਰਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਦੀ ਬਜਾਏ ਪ੍ਰਾਪਰਟੀ ਡੀਲਰ ਦਾ ਕੰਮ ਕਰ ਰਹੀ ਹੈ-ਕਰੀਮਪੁਰੀ ਅਗਲੀ ਖ਼ਬਰ ਵਿਸ਼ਵ ਤੰਬਾਕੂ ਰਹਿਤ ਦਿਵਸ ਸੰਬੰਧੀ ਪੇਂਟਿੰਗ ਮੁਕਾਬਲੇ ਕਰਵਾਏ
Ad Position 24