06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਭੋਜਨ ਨਾਲੀ ਦਾ ਕੈਂਸਰ ਵੀ ਹੋ ਸਕਦਾ ਹੈ-ਸੁਨੀਲ ਕੁਮਾਰ

Ad Position 21
No active advertisement
ਅਜੀਤ ਡੈਸਕ 02-06-2025
ਟਪਰੀਆਂ ਖੁਰਦ, 1 ਜੂਨ (ਬਲਵਿੰਦਰ ਨਾਨੋਵਾਲੀਆ) - ਡਾ. ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਾ. ਨਵਰੀਤ ਕੌਰ ਸੀਨੀਅਰ ਮੈਡੀਕਲ ਅਫਸਰ ਸੜੋਆ ਦੀ ਯੋਗ ਅਗਵਾਈ 'ਚ ਪਿੰਡ ਚੰਦਿਆਣੀ ਖੁਰਦ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਸੁਨੀਲ ਕੁਮਾਰ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨ ਨਾਲ ਮਨੁੱਖੀ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਇਨ੍ਹਾਂ ਪਦਾਰਥਾਂ ਦਾ ਸੇਵਨ ਕਰਨ ਨਾਲ ਮੂੰਹ, ਫੇਫੜਿਆਂ ਅਤੇ ਭੋਜਨ ਨਾਲੀ ਦਾ ਕੈਂਸਰ ਆਦਿ ਖ਼ਤਰਨਾਕ ਬਿਮਾਰੀਆਂ ਲਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ |
ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਦਾ ਮੁੱਖ ਉਦੇਸ਼ ਸਾਡੀ ਨੌਜਵਾਨ ਪੀੜ੍ਹੀ ਖਾਸ ਕਰਕੇ ਬੱਚਿਆਂ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ, ਤਾਂ ਜੋ ਅਸੀ ਸਮਾਜ ਵਿਚੋ ਤੰਬਾਕੂ ਵਰਗੀ ਮਾੜੀ ਆਦਤ ਨੂੰ ਖਤਮ ਕਰ ਸਕੀਏ | ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਤੰਬਾਕੂ ਦੀ ਰੋਕਥਾਮ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ | ਪਿੰਡ ਵਾਸੀਆਂ ਨੇ ਤੰਬਾਕੁ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਤੇ ਇਸ ਮਾੜੀ ਆਦਤ ਨੂੰ ਛੁਡਾਉਣ ਲਈ ਲੋਕਾਂ ਦੀ ਮਦਦ ਕਰਨ ਦੀ ਸਹੁੰ ਵੀ ਚੁੱਕੀ | ਇਸ ਮੌਕੇ ਸਿਹਤ ਕਰਮੀਆਂ ਤੋਂ ਇਲਾਵਾ ਅਮਰਜੀਤ ਕੌਰ ਆਸ਼ਾ ਵਰਕਰ ਤੇ ਪਿੰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈੱਡਮਾਸਟਰ ਐਸੋਸੀਏਸ਼ਨ ਨੇ ਪਿ੍ੰਸੀਪਲਾਂ ਦੀਆਂ ਤਰੱਕੀਆਂ ਲਈ ਪਿਛਲੇ ਬੈਕਲਾਗ ਦਾ ਲਾਭ ਮੰਗਿਆ ਅਗਲੀ ਖ਼ਬਰ ਕਿਸਾਨ ਬਿਜਲੀ ਦੀਆਂ ਲਾਈਨਾਂ ਥੱਲੋਂ ਆਪਣੇ ਦਰੱਖ਼ਤ ਵੱਢ ਲੈਣ -ਜੇ.ਈ
Ad Position 24