06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ 49ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2025
ਬੰਗਾ, 1 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਸ਼ਹੀਦਾਂ ਦੇ ਸਰਤਾਜ ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 49ਵਾਂ ਮਹਾਨ ਗੁਰਮਤਿ ਸਮਾਗਮ ਕਲਗ਼ੀਧਰ ਸੇਵਕ ਜਥਾ ਦੋਆਬਾ ਬੰਗਾ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਾਇਆ ਗਿਆ | ਸਮਾਗਮ ਦੀ ਆਰੰਭਤਾ 'ਤੇ ਇਸਤਰੀ ਸਤਸੰਗ ਸਭਾ ਬੰਗਾ ਦੀਆਂ ਬੀਬੀਆਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਗੁਰਮੁਖ ਸਿੰਘ ਤੇ ਸਤਨਾਮ ਸਿੰਘ, ਹਜ਼ੂਰੀ ਰਾਗੀ ਜਥਾ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲੇ ਅਤੇ ਉਪਰੰਤ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਭਾਰਤ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ | ਪੰਥ ਦੇ ਮਹਾਨ ਵਿਦਵਾਨ ਗਿਆਨੀ ਗੁਰਪ੍ਰੀਤ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਸ਼ਹੀਦਾਂ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਮਹਾਨ ਸ਼ਹਾਦਤ ਬਾਰੇ ਸੰਗਤਾਂ ਨਾਲ ਇਤਿਹਾਸਕ ਤੱਥਾਂ ਦੀ ਸਾਂਝ ਪਾਈ | ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਮਹਾਨ ਲਾਸਾਨੀ ਸ਼ਹਾਦਤ ਦਾ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ | ਤਾਂ ਜੋ ਸਾਡੀ ਨਵੀਂ ਪੀੜੀ ਗੁਰੂ ਸਾਹਿਬ ਜੀ ਦੀਆਂ ਕੁਰਬਾਨੀਆਂ ਬਾਰੇ ਜਾਣ ਸਕੇ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਜਥੇਦਾਰ ਗਿ. ਤਰਲੋਕ ਸਿੰਘ ਫਲੋਰਾ ਨੇ ਨਿਭਾਈ | ਸੰਗਤਾਂ ਵਿੱਚ ਗਿ. ਪਲਵਿੰਦਰ ਸਿੰਘ ਕਥਾਵਾਚਕ, ਗਿ. ਭਾਈ ਦੇਸਾ ਸਿੰਘ, ਭਾਈ ਜੋਗਾ ਸਿੰਘ, ਮੈਨੇਜਰ ਸਰਬਜੀਤ ਸਿੰਘ ਨਾਗਰਾ, ਬਲਵੀਰ ਸਿੰਘ ਅਜੀਮਲ, ਗਿ. ਬਲਬੀਰ ਸਿੰਘ ਝਿੱਕਾ, ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ, ਸ. ਬਲਵਿੰਦਰ ਸਿੰਘ, ਜਥੇ. ਕੁਲਵਿੰਦਰ ਸਿੰਘ ਲਾਡੀ, ਸੁਰਜੀਤ ਸਿੰਘ ਜੀਤਾ, ਕੰਵਰ ਜਸਵਿੰਦਰਪਾਲ ਸਿੰਘ, ਜਗਜੀਤ ਸਿੰਘ ਸਲਗੋਤਰਾ, ਗੁਰਦੇਵ ਸਿੰਘ ਕਲੇਰਾਂ, ਗੁਰਦਿੱਤ ਸਿੰਘ ਮਰਵਾਹਾ, ਜਸਵੰਤ ਸਿੰਘ ਬੰਗਾ, ਕੁਲਵਿੰਦਰ ਸਿੰਘ ਢਾਹਾਂ, ਐਡਵੋਕੇਟ ਰਵਿੰਦਰ ਸਿੰਘ, ਕੁਲਜਿੰਦਰਜੀਤ ਸਿੰਘ ਸੋਢੀ, ਲਖਬੀਰ ਸਿੰਘ ਲੱਖੀ, ਅਮਰਜੀਤ ਸਿੰਘ ਜੀਂਦੋਵਾਲ ਸੈਕਟਰੀ, ਗਿ. ਸਤਵੀਰ ਸਿੰਘ ਜੀਦੋਂਵਾਲ, ਭਾਈ ਹਰਮੇਸ਼ ਸਿੰਘ ਜੀਂਦੋਵਾਲ, ਸ. ਪਰਮਜੀਤ ਸਿੰਘ ਜੌਹਰ, ਗਿ. ਬਲਵਿੰਦਰ ਸਿੰਘ, ਗਿ. ਭਾਈ ਹਜ਼ੂਰ ਸਿੰਘ, ਸ. ਚਰਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੇ ਸਰਦਾਈ ਦੇ ਗੱਫੇ ਅਟੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਪੁਲਿਸ ਵਲੋਂ 100 ਗ੍ਰਾਮ ਅਫ਼ੀਮ ਸਮੇਤ 2 ਕਾਬੂ ਅਗਲੀ ਖ਼ਬਰ ਹੈੱਡਮਾਸਟਰ ਐਸੋਸੀਏਸ਼ਨ ਨੇ ਪਿ੍ੰਸੀਪਲਾਂ ਦੀਆਂ ਤਰੱਕੀਆਂ ਲਈ ਪਿਛਲੇ ਬੈਕਲਾਗ ਦਾ ਲਾਭ ਮੰਗਿਆ
Ad Position 24