06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਹੀਦੀ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਬੰਗਾ, 1 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਗੋਬਿੰਦਪੁਰ ਦੇ ਗੁਰਦੁਆਰਾ ਦੇਹਰਾ ਸਾਹਿਬ ਸ਼ਹੀਦਾਂ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ | ਜਿਸਦੀ ਅਰੰਭਤਾ ਉੱਘੇ ਕੀਰਤਨੀਏ ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਅਸ਼ੋਕ ਸਿੰਘ ਅਟਾਰੀ ਵਾਲਿਆਂ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਉੱਘੇ ਕਵੀਸ਼ਰ ਗਿ. ਕੇਵਲ ਸਿੰਘ ਮਹਿਤਾ, ਸੂਹੀ ਬ੍ਰਦਰਜ਼ ਨੇ ਗੁਰੂ ਸਾਹਿਬ ਦੀ ਸ਼ਹੀਦੀ ਸਬੰਧੀ ਪ੍ਰਸੰਗ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ | ਇਸ ਮੌਕੇ ਸੰਗਤਾਂ 'ਚ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ, ਸ. ਊਧਮ ਸਿੰਘ, ਸੁੱਚਾ ਸਿੰਘ, ਜਸਪਾਲ ਸਿੰਘ, ਹਰਿੰਦਰ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ, ਕਮਲਜੀਤ ਸਿੰਘ, ਗੁਰਚਰਨ ਸਿੰਘ, ਮੰਚ ਸੰਚਾਲਕ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ, ਗਿ. ਸੰਦੀਪ ਸਿੰਘ ਗ੍ਰੰਥੀ, ਪਿੰਡ ਦੇ ਸਰਪੰਚ ਸ. ਸਤਪਾਲ ਸਿੰਘ ਲੌਂਗੀਆ, ਹਰਪਾਲ ਸਿੰਘ ਪੰਚ, ਦਰਸ਼ਨ ਸਿੰਘ ਨੰਬਰਦਾਰ, ਵਿਸ਼ੇਸ਼ ਮਹਿਮਾਨ ਗਿ. ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਮਿਸ਼ਨ ਸੁਸਾਇਟੀ ਨਵਾਂਸ਼ਹਿਰ, ਇੰਦਰਜੀਤ ਸਿੰਘ ਬਾਹੜਾ, ਗਿ. ਤਰਲੋਚਨ ਸਿੰਘ ਖਟਕੜ ਕਲਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੀਲੇ ਝੰਡੇ ਦਾ ਰਾਜ ਆਉਣ 'ਤੇ ਹੀ ਬਹੁਜਨ ਸਮਾਜ ਦੀ ਕਦਰ ਕੀਮਤ ਹੋਵੇਗੀ -ਕੁਲਥਮ ਸੁਸਾਇਟੀ ਅਗਲੀ ਖ਼ਬਰ ਸਾਬਕਾ ਏ.ਐੱਸ.ਆਈ ਦਰਸ਼ਨ ਰਾਮ ਨੂੰ ਦਿੱਤੀ ਹੰਝੂਆਂ ਭਿੱਜੀ ਅੰਤਿਮ ਵਿਦਾਇਗੀ
Ad Position 24