06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਅਤੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 02-06-2025
ਮਜਾਰੀ/ਸਾਹਿਬਾ, 1 ਜੂਨ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਦੇ ਡੀਲਕਸ ਟੈਕਸੀ ਸਟੈਂਡ ਅਤੇ ਸਮੂਹ ਦੁਕਾਨਦਾਰਾਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਰਬੱਤ ਦੇ ਭਲੇ ਵਾਸਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਢਾਡੀ ਰਾਜਵਿੰਦਰ ਸਿੰਘ ਗੁਲਪੁਰ ਦੇ ਜਥੇ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪ੍ਰਸੰਗ ਸੁਣਾ ਕੇ ਗੁਰਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਰਾਈਵਰ ਭਾਈਚਾਰਾ ਅਤੇ ਦੁਕਾਨਦਾਰਾਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ | ਸੰਗਤਾਂ ਵਾਸਤੇ ਤਿੰਨ ਦਿਨ ਲੰਗਰ ਲਗਾ ਕੇ ਸੇਵਾ ਕੀਤੀ ਗਈ | ਇਸ ਮੌਕੇ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਵਿਖੇ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਨੀਲੇ ਝੰਡੇ ਦਾ ਰਾਜ ਆਉਣ 'ਤੇ ਹੀ ਬਹੁਜਨ ਸਮਾਜ ਦੀ ਕਦਰ ਕੀਮਤ ਹੋਵੇਗੀ -ਕੁਲਥਮ ਸੁਸਾਇਟੀ
Ad Position 24