06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ - ਐਡਵੋਕੇਟ ਲਾਦੀਆਂ

Ad Position 21
No active advertisement
ਅਜੀਤ ਡੈਸਕ 02-06-2025
ਕਟਾਰੀਆਂ, 1 ਜੂਨ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ 69 ਰੁਪਏ ਦਾ ਮਾਮੂਲੀ ਵਾਧਾ ਕਰਕੇ ਦਿੱਲੀ ਸੰਘਰਸ਼ ਦਾ ਬਦਲਾ ਲੈ ਕੇ ਕਿਸਾਨਾਂ ਦੇ ਦਿਲਾਂ 'ਤੇ ਗਹਿਰੀ ਸੱਟ ਮਾਰੀ ਹੈ | ਜਿਸ ਨੂੰ ਕਿਸਾਨ ਕਦੇ ਬਰਦਾਸ਼ਤ ਨਹੀਂ ਕਰਨਗੇ | ਕਿਉਂਕਿ ਖਾਦਾਂ, ਕੀਟਨਾਸ਼ਕਾਂ ਸਮੇਤ ਹਰ ਪਾਸੇ ਮਹਿੰਗਾਈ ਵੱਧਣ ਕਾਰਨ ਝੋਨਾ ਪਾਲਣ 'ਤੇ ਖਰਚਾ ਵੱਧ ਆਉਂਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਦਰਦ ਨਾ ਪਛਾਣਤੇ ਹੋਏ ਝੋਨੇ ਦੇ ਭਾਅ 'ਚ ਨਿਗੁਣਾ ਵਾਧਾ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ | ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗੈਰ ਸਰਕਾਰੀ ਕਰਜੇ ਦਾ ਝੰਬਿਆ ਮਰ-ਮਰ ਕੇ ਜਿੰਦਗੀ ਬਸਰ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਝੋਨੇ ਨੂੰ ਪਾਲਣ ਵਾਸਤੇ ਵਰਤੀ ਜਾਂਦੀ ਸਮੱਗਰੀ ਦੇ ਭਾਅ ਕਈ ਗੁਣਾ ਵੱਧ ਗਏ ਹਨ | ਜਿਸ ਕਾਰਨ ਖੇਤੀ ਹੁਣ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ | ਪਰ ਅਫਸੋਸ ਸਰਕਾਰ ਵਲੋਂ ਝੋਲੇ ਦੇ ਭਾਅ 'ਚ ਸਿਰਫ 69 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ | ਜਦੋਂ ਕਿ ਮਹਿੰਗੇ ਭਾਅ ਦੀਆਂ ਖਾਦਾਂ ਕਈ ਵਾਰੀ ਕਿਸਾਨਾਂ ਨੂੰ ਬਲੈਕ 'ਚ ਖਰੀਦਣ ਲਈ ਮਜ਼ਬੂਰ ਹੋਣਾ ਪੈਂਦਾ ਹੈ | ਕਿਉਂਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਝੋਨੇ ਦੀ ਫ਼ਸਲ ਬਰਬਾਦ ਹੋਣ ਦਾ ਖ਼ਤਰਾ ਬਣ ਸਕਦਾ ਹੈ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕੇਂਦਰ ਸਰਕਾਰ ਦੇ ਇਸ ਕਿਸਾਨ ਮਾਰੂ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਝੋਨੇ 'ਤੇ ਕਿਸਾਨਾਂ ਨੂੰ ਬੋਨਸ ਦੇਵੇ | ਇਸ ਮੌਕੇ ਸੁਰਿੰਦਰ ਸਿੰਘ ਮਾਨ, ਗੁਰਦਿਆਲ ਸਿੰਘ ਜੋਧਾ, ਰਣਜੀਤ ਸਿੰਘ, ਜਸਵੰਤ ਸਿੰਘ ਵੜੈਚ,ਹਰਮਿੰਦਰ ਸਿੰਘ ਭਿੰਦਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪੱਕਾ ਉਪਰਾਲਾ - ਜੱਗਾ ਪਹਿਲਵਾਨ ਅਗਲੀ ਖ਼ਬਰ ਪੀ.ਐਮ.ਸ਼੍ਰੀ. ਸਰਕਾਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24