ਨਵਾਂਸ਼ਹਿਰ, 1 ਜੂਨ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂ ਮਜਾਰਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਅਤੇ ਸਮੂਹ ਐਨ. ਆਰ. ਆਈ ਵੀਰਾਂ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕੁਲਵੀਰ ਸਿੰਘ, ਵਾਈਸ ਪ੍ਰਧਾਨ ਗੁਰਚਰਨ ਸਿੰਘ, ਵਾਈਸ ਪ੍ਰਧਾਨ ਬਲਵੀਰ ਸਿੰਘ, ਅਵਤਾਰ ਸਿੰਘ ਬੈਂਸ, ਸਕੱਤਰ ਮਹਿੰਦਰ ਸਿੰਘ, ਗੁਰਨੇਕ ਸਿੰਘ ਮੱਲੀ ਨੇ ਦੱਸਿਆ ਕਿ 30 ਮਈ ਨੂੰ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਹਾਲ 'ਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਜਿਸ 'ਚ ਭਾਈ ਸੁਖਬੀਰ ਸਿੰਘ ਜੀ ਗੁਰੂ ਨਾਨਕ ਦਲ ਮੜੀਆ ਵਾਲੇ ਅਤੇ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ |