06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਮੁੱਖ ਉਦੇਸ਼ ਸਾਡੀ ਨੌਜਵਾਨ ਪੀੜ੍ਹੀ ਵਿੱਚ ਖਾਸ ਕਰਕੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਅਸੀਂ ਸਮਾਜ ਵਿਚੋਂ ਤੰਬਾਕੂ ਵਰਗੀ ਆਦਤ ਨੂੰ ਜੜ੍ਹੋਂ ਖਤਮ ਕਰ ਸਕੀਏ | ਇਸ ਮੌਕੇ ਤਰਸੇਮ ਲਾਲ ਸਮੇਤ ਸਮੁੱਚੇ ਸਟਾਫ਼ ਨੇ ਤੇ ਬੱਚਿਆਂ ਨੇ ਤੰਬਾਕੂ ਦੀ ਰੋਕਥਾਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਮੁੱਖ ਅਧਿਆਪਕਾ ਸਵਿਤਾ ਰਾਣੀ, ਦਵਿੰਦਰ ਸਿੰਘ, ਮਨਜੀਤ ਕੌਰ, ਮਮਤਾ ਰਾਣੀ, ਕੁਮਾਰੀ ਗੋਲਡੀ, ਕਮਲਜੀਤ ਕੌਰ, ਮੀਨਾ ਕੁਮਾਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੱਕ ਰਾਮੂੰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਸੁੱਧਾ ਮਾਜਰਾ 'ਚ ਅਧਿਆਪਕ-ਮਾਪੇ ਮਿਲਣੀ
Ad Position 24