ਬਹਿਰਾਮ, 1 ਜੂਨ (ਸਰਬਜੀਤ ਸਿੰਘ ਰਾਣਾ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | 30 ਮਈ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 1 ਜੂਨ ਦਿਨ ਐਤਵਾਰ ਨੂੰ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਮੁੱਖ ਗ੍ਰੰਥੀ ਭਾਈ ਜਗਜੀਤ ਸਿੰਘ ਅਤੇ ਭਾਈ ਕਮਲਦੀਪ ਸਿੰਘ ਆਨੰਦਪੁਰੀ ਦੇ ਕੀਰਤਨੀ ਜਥੇ ਵਲੋਂ ਕਥਾ ਵਿਚਾਰਾਂ ਅਤੇ ਗੁਰੂ ਜਸ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਬੰਧਕਾਂ ਵੱਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ 'ਤੇ ਪ੍ਰਧਾਨ ਹਰਜਾਪ ਸਿੰਘ ਖਾਲਸਾ, ਅਮਰਜੀਤ ਸਿੰਘ ਸੈਕਟਰੀ, ਸੁਖਚਰਨ ਸਿੰਘ ਜੌਹਲ ਖਜ਼ਾਨਚੀ, ਜਗਤਾਰ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਰਾਣਾ ਸਿੰਘ ਬੱਲ, ਗੁਰਦੀਪ ਸਿੰਘ ਵਿਰਦੀ, ਸੁਖਦੀਪ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਪ੍ਰਧਾਨ, ਸਰਬਜੀਤ ਸਿੰਘ ਰਾਣਾ, ਰਣਜੀਤ ਸਿੰਘ, ਦਲਜੀਤ ਸਿੰਘ ਢੇਸੀ, ਗੁਰਦੇਵ ਸਿੰਘ ਚਾਹਲ, ਜਸਵੰਤ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |