06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਸੇਵਾ ਕਾਲਜ ਵਲੋਂ ਛਬੀਲ ਅਤੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-06-2025
ਸਮੁੰਦੜਾ, 1 ਜੂਨ (ਤੀਰਥ ਸਿੰਘ ਰੱਕੜ)-ਪਿੰਡ ਪਨਾਮ ਵਿਖੇ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਗੁਰਸੇਵਾ ਨਰਸਿੰਗ ਕਾਲਜ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ | ਇਸ ਮੌਕੇ ਮੁੱਖ ਸੜਕ 'ਤੇ ਵਾਪਰਦੇ ਹਾਦਸਿਆਂ ਅਤੇ ਰਾਹਗੀਰਾਂ ਦੀ ਤੰਦਰੁਸਤੀ ਨੂੰ ਲੈ ਕੇ ਅਰਦਾਸ ਸਮਾਗਮ ਵੀ ਕਰਵਾਏ ਗਏ | ਇਸ ਮੌਕੇ ਕਾਲਜ ਨਿਰਦੇਸ਼ਕ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਡਮ ਦਵਿੰਦਰ ਕੌਰ ਰਾਏ ਨੇ ਦੱਸਿਆ ਕਿਹਾ ਕਿ ਗੁਰਬਾਣੀ ਦੇ ਰਚਣਹਾਰੇ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਕੀਤੀ ਗਈ ਕੁਰਬਾਨੀ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਧਰੇ ਵੀ ਨਹੀਂ ਮਿਲਦੀ | ਇਸੇ ਕਰਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਹਰ ਸਾਲ ਉਹਨਾਂ ਦੀ ਯਾਦ ਨੂੰ ਸਮਰਪਿਤ ਛਬੀਲ ਅਤੇ ਲੰਗਰ ਲਗਾਏ ਜਾਂਦੇ ਹਨ | ਇਸ ਮੌਕੇ ਰਾਸ਼ਟਰਪਤੀ ਮੈਡਲ ਪ੍ਰਾਪਤ ਕਰਤਾ ਡੀ.ਐੱਸ.ਪੀ ਦਲਜੀਤ ਸਿੰਘ ਖੱਖ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਦਰਸ਼ਨ ਸਿੰਘ ਮੱਟੂ, ਮੈਡਮ ਸੁਭਾਸ਼ ਮੱਟੂ, ਪੰਕਜ ਸ਼ੋਰੀ, ਹਰਵਿੰਦਰ ਸਿੰਘ ਨੀਟਾ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ ਅਗਲੀ ਖ਼ਬਰ ਮੋਜੋਵਾਲ ਮਜਾਰਾ ਵਿਖੇ ਸਾਲਾਨਾ ਜਾਗਰਣ 7 ਨੂੰ
Ad Position 24