ਬੰਗਾ, 1 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਦੇ ਯਤਨਾਂ ਸਦਕਾ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ ਗਿਆ | ਇਸ ਮੌਕੇ ਵਲੰਟੀਅਰਾਂ ਨੇ ਹਰ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਦਾ ਅਹਿਦ ਲਿਆ | ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਤੰਬਾਕੂ ਦਾ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਫੇਫੜਿਆਂ ਦੀ ਬਿਮਾਰੀ, ਸਾਹ ਦੀ ਸਮੱਸਿਆ ਆਦਿ ਤੋਂ ਜਾਣੰੂ ਕਰਾਇਆ | ਇਸ ਮੌਕੇ ਡਾ. ਕਮਲਦੀਪ ਕੌਰ, ਸੁਪਰਡੈਂਟ ਸ. ਪਰਮਜੀਤ ਸਿੰਘ ਅਤੇ ਭੰਗੜਾ ਕੋਚ ਪਵਨ ਹਾਜਰ ਸਨ |