ਸ਼ਾਮਚੁਰਾਸੀ, 1 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ (ਨਜ਼ਦੀਕ ਨੈਣੋਵਾਲ ਜੱਟਾਂ) ਵਿਖੇ ਸੰਤ ਬਾਬਾ ਠਾਕੁਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4 ਜੂਨ ਨੂੰ ਕਰਵਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਦੇ ਪ੍ਰਬੰਧਾਂ ਹੇਠ ਕੀਤੀ ਗਈ | ਇਸ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸਤਰੰਜਨ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੌਰਾਨ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਦੇ ਮਹਾਨ ਰਾਗੀ ਅਤੇ ਪ੍ਰਚਾਰਕ ਆਪਣੀਆਂ ਹਾਜ਼ਰੀਆਂ ਲਗਵਾਉਣਗੇ, ਇਨ੍ਹਾਂ ਵਿਚ ਭਾਈ ਪਰਵਿੰਦਰ ਸਿੰਘ ਮਾਨ ਹਜੂਰੀ ਰਾਗੀ, ਭਾਈ ਬਲਵੀਰ ਸਿੰਘ, ਭਾਈ ਸਤਵਿੰਦਰ ਸਿੰਘ, ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲੇ, ਢਾਡੀ ਇੰਟਰਨੈਸ਼ਨਲ ਭਾਈ ਬਲਵੀਰ ਸਿੰਘ ਪਾਰਸ, ਮੀਰੀ-ਪੀਰੀ ਖ਼ਾਲਸਾ ਜਥਾ ਜਗਾਧਰੀ ਦੇ ਨਾਂਅ ਪ੍ਰਮੁੱਖ ਹਨ |