06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ 28ਵੀਂ ਵਰੇ੍ਹਗੰਢ 'ਤੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2025
ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਸਮੂਹ ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੀ ਸਥਾਪਨਾ ਦਿਵਸ ਦੀ 28ਵੀ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਗਈ | ਇਸ ਸਮਾਗਮ ਵਿੱਚ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਲੁਧਿਆਣਾ, ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਾ ਤਰਨਤਾਰਨ, ਸੂਬਾ ਐਕਟਿੰਗ ਪ੍ਰਧਾਨ ਸਤਨਾਮ ਸਿੰਘ ਦਿਓ, ਸੂਬਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਧੂਲਕਾ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਦੀ ਸ਼ੁਰੂਆਤ ਸੂਬਾ ਆਗੂਆਂ ਅਤੇ ਸਮੂਹ ਜ਼ਿਲ੍ਹਾ ਕਮੇਟੀ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਉਣ ਨਾਲ ਕੀਤੀ ਗਈ | ਸਮਾਗਮ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ 28 ਸਾਲ ਦੇ ਲੰਮੇ ਸਫ਼ਰ ਦੇ ਸੰਘਰਸ਼, ਮਾਣਮੱਤੇ ਇਤਿਹਾਸ ਅਤੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਵਾਰੇ ਚਾਨਣਾ ਪਾਇਆ |
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਇਕਾਈ ਵੱਲੋਂ ਸੂਬਾ ਪ੍ਰਧਾਨ ਅਤੇ ਆਏਾ ਹੋਏ ਆਗੂਆਂ ਨੂੰ ਉਨ੍ਹਾਂ ਦੇ ਹੱਕੀ ਮੰਗਾਂ ਲਈ ਕੀਤੇ ਸੰਘਰਸ਼ਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜ਼ਿਲ੍ਹਾ ਅੰਮਿ੍ਤਸਰ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਰੰਧਾਵਾ, ਹਰਬੰਸ ਸਿੰਘ ਬਲਾਕ ਪੱਖੋਵਾਲ ਜ਼ਿਲ੍ਹਾ ਲੁਧਿਆਣਾ, ਭਗਤ ਸਿੰਘ, ਜ਼ਿਲ੍ਹਾ ਆਰਗੇਨਾਈਜ਼ਰ ਸੁਰਿੰਦਰ ਮਹਾਲੋਂ, ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਪਰਮਜੀਤ ਬੱਧਣ, ਜਗੀਰ ਸਿੰਘ, ਸੋਹਣ ਲਾਲ, ਜ਼ਿਲ੍ਹਾ ਪ੍ਰੈਸ ਮੀਡੀਆ ਇੰਚਾਰਜ ਮਨਜਿੰਦਰ ਬੰਗਾ, ਪ੍ਰੈਸ ਸਕੱਤਰ ਬਲਵੀਰ ਮਾਨ, ਬਲਾਕ ਨਵਾਂਸ਼ਹਿਰ ਦੇ ਕੈਸ਼ੀਅਰ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਲਵਿੰਦਰ ਬੈਂਸ, ਤਰਸੇਮ ਸਲੋਹ, ਰਾਮ ਜੀ ਬੱਧਣ, ਪਵਨ ਕੁਮਾਰ, ਅਨੂੰਪਿੰਦਰ ਸਿੰਘ, ਗੁਰਮੇਲ ਮਜਾਰੀ, ਕੁਲਵਿੰਦਰ ਸੋਂਤਰਾ, ਅਸ਼ੋਕ ਕੁਮਾਰ, ਹੁਸਨ ਲਾਲ, ਜਗਦੀਸ਼ ਬੰਗੜ, ਸੁਰਿੰਦਰ ਨੌਰਦ, ਚਰਨਜੀਤ, ਸੁਰਜੀਤ ਭਰਥਲਾ, ਵਿਸ਼ਾਲ, ਜੁਗਿੰਦਰ ਸਿੰਘ, ਜੁਨੇਜਾ, ਜਗਤਾਰ ਸਿੰਘ ਅਤੇ ਸਮੂਹ ਬਲਾਕ ਦੇ ਜ਼ਿਲ੍ਹਾ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਟੂ ਵਲੋਂ ਨਿਰਮਾਣ ਕਾਮਿਆਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੈਂਪ ਲਗਾਇਆ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ 15 ਰੋਜ਼ਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਕਰਵਾਇਆ
Ad Position 24