13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਰਨਾਲਾ ਕਲਾਂ ਵਿਖੇ ਸਵੈ-ਇੱਛਤ ਖੂਨਦਾਨ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 03-06-2025
ਨਵਾਂਸ਼ਹਿਰ, 2 ਜੂਨ (ਦੀਦਾਰ ਸਿੰਘ ਸ਼ੇਤਰਾ)-ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਮਨੁੱਖੀ ਸੇਵਾ ਦੀ ਪੈਗੰਬਰੀ ਰੂਹ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੇ ਜਨਮ ਦਿਵਸ ਨੂੰ ਸਮਰਪਿਤ ਪੀ.ਜੀ.ਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਸਵੈ-ਇਛੱਤ ਖੂਨਦਾਨ ਕੈਂਪ 4 ਜੂਨ ਦਿਨ ਬੁੱਧਵਾਰ ਨੂੰ ਪਿੰਡ ਬਰਨਾਲਾ ਕਲਾਂ (ਨਵਾਂਸ਼ਹਿਰ) ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਟਰੱਸਟ ਦੀ ਰੂਹ ਏ ਰਵਾਂ ਹਰਪ੍ਰਭਮਹਿਲ ਸਿੰਘ ਬਰਨਾਲਾ ਨੇ ਦੱਸਿਆ ਕਿ ਸੇਵਾ ਸੁਸਾਇਟੀ ਰਾਹੋਂ, ਆਵਾਜ਼ ਵੈੱਲਫੇਅਰ ਸੁਸਾਇਟੀ ਨਵਾਂਸ਼ਹਿਰ, ਰਾਜ ਕਾਰ ਵਾਸ਼ ਨਵਾਂਸ਼ਹਿਰ, ਮਨੁੱਖਤਾ ਲਈ ਹੱਥ ਸੇਵਾ ਸੁਸਾਇਟੀ ਬਲਾਚੌਰ, ਨਿਸ਼ਕਾਮ ਸੇਵਾ ਸੁਸਾਇਟੀ ਬੰਗਾ, ਬਲੱਡ ਸੇਵਾ ਨਵਾਂਸ਼ਹਿਰ ਅਤੇ ਉਪਕਾਰ ਟਰੱਸਟ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮਜਾਰਾ ਵਿਖੇ ਟੋਭੇ ਦੀ ਸਫ਼ਾਈ ਦਾ ਕਾਰਜ ਸ਼ੁਰੂ ਅਗਲੀ ਖ਼ਬਰ ਮਜਾਰਾ ਵਿਖੇ ਟੋਭੇ ਦੀ ਸਫ਼ਾਈ ਦਾ ਕਾਰਜ ਸ਼ੁਰੂ
Ad Position 24