ਕਾਠਗੜ੍ਹ, 2 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਰੱਤੇਵਾਲ ਦੇ ਜੰਮਪਲ ਮੋਹਿੰਦਰ ਪਾਲ ਖਟਾਣਾ (88) ਬਹੁਤ ਹੀ ਵਧੀਆ ਸੁਭਾਅ ਦੇ ਮਾਲਕ ਸਨ | ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਵੱਡੇ ਬੇਟੇ ਕੋਲ ਕੈਨੇਡਾ ਰਹਿ ਰਹੇ ਸਨ | ਅਚਾਨਕ ਉਨ੍ਹਾਂ ਦੇ ਦਿਲ ਦੀ ਧੜਕਣ ਰੁਕਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਅਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਜਿਸ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਛੋਟੇ ਬੇਟੇ ਸੂਰਜ ਖਟਾਣਾ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਕੈਨੇਡਾ 'ਚ ਹੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਵਲੋਂ ਇਕੱਠ ਦੇ ਸਮਾਗਮ ਪਿੰਡ ਕਾਠਗੜ੍ਹ ਵਿਖੇ ਉਨ੍ਹਾਂ ਦੇ ਗ੍ਰਹਿ 7 ਜੂਨ ਸ਼ਨੀਵਾਰ, 8 ਜੂਨ ਐਤਵਾਰ ਨੂੰ ਰੱਖਿਆ ਹੈ ਜਦਕਿ 15 ਜੂਨ ਦਿਨ ਐਤਵਾਰ ਨੂੰ ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਹੋਵੇਗਾ |