ਬਲਾਚੌਰ, 2 ਜੂਨ (ਦੀਦਾਰ ਸਿੰਘ ਬਲਾਚੌਰੀਆ)-ਗੁਰਦੁਆਰਾ ਰਾਮਗੜ੍ਹੀਆ ਸਾਹਿਬ ਗਹੂੰਣ ਰੋਡ ਬਲਾਚੌਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲਾਂ ਹਫਤਾਵਾਰਿਕ ਵੀਰਵਾਰ ਤੇ ਹੁਣ ਰੋਜ਼ਾਨਾ ਸ੍ਰੀ ਸੁਖਮਨੀ ਸਾਹਿਬ ਦੀ ਦਾ ਪਾਠ ਕਰਨ ਵਾਲੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਲ ਸੰਬਧਿਤ ਬੀਬੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੇ ਪ੍ਰਵਚਨ ਕੀਤੇ | ਮੁੱਖ ਸੇਵਾਦਾਰ ਗਿਆਨੀ ਸਰੂਪ ਸਿੰਘ ਅਤੇ ਸਮੂਹ ਮੈਂਬਰਾਂ ਵੱਲੋਂ ਬੀਬੀਆਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਚਿੰਨ੍ਹ 'ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ | ਇਸ ਮੌਕੇ ਜੋਗਿੰਦਰ ਸਿੰਘ ਸੋਹਨਪਾਲ, ਮਨਜੀਤ ਸਿੰਘ ਸੋਹਨਪਾਲ, ਅਮਨਦੀਪ ਸਿੰਘ ਦੀਪਾ ਰਾਮਗੜ੍ਹੀਆ, ਮਾਸਟਰ ਮਦਨਵੀਰ ਸਿੰਘ, ਸੱਚਦੇਵਾ ਬ੍ਰਦਰਜ਼, ਗਿਆਨੀ ਕਰਤਾਰ ਸਿੰਘ ਚਾਹਲ ਤੇ ਹੋਰ ਹਾਜ਼ਰ ਸਨ |