13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜ ਮੈਂਬਰੀ ਭਰਤੀ ਕਮੇਟੀ ਦੀ ਭਰਤੀ ਸੰਬੰਧੀ ਪਿੰਡਾਂ ਵਿਚ ਮੈਂਬਰਸ਼ਿਪ ਦੀਆਂ ਕਾਪੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 03-06-2025
ਸੜੋਆ, 2 ਜੂਨ (ਹਰਮੇਲ ਸਿੰਘ ਸਹੂੰਗੜਾ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਪੰਜਾਬ ਵਿੱਚ ਕੀਤੀ ਜਾ ਰਹੀ ਭਰਤੀ ਸੰਬੰਧੀ ਜਿੱਥੇ ਪੰਜਾਬ ਵਿੱਚ ਇਸ ਕਮੇਟੀ ਨੂੰ ਬਹੁਤ ਵੱਡਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਹੀ ਵਿਧਾਨ ਸਭਾ ਹਲਕਾ ਬਲਾਚੌਰ 'ਚ ਪੈਂਦੇ ਪਿੰਡ ਸਹੂੰਗੜਾ ਦੀਆਂ ਸਮੂਹ ਸੰਗਤਾਂ ਵਲੋਂ ਲੰਗਰਾਂ ਵਾਲੇ ਸਥਾਨ 'ਤੇ ਲਗਾਏ ਗਏ ਠੰਢੇ-ਮਿੱਠੇ ਜਲ ਦੀ ਛਬੀਲ 'ਤੇ ਪਹੁੰਚ ਕੇ ਬਲਾਕ ਸੰਮਤੀ ਸੜੋਆ ਦੇ ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਰਿੰਕੂ ਨੇ ਪਿੰਡ ਦੇ ਜਥੇਦਾਰ ਗੁਰਬਚਨ ਸਿੰਘ ਨੂੰ ਭਰਤੀ ਦੀਆਂ ਕਾਪੀਆਂ ਸੌਂਪੀਆਂ | ਰਿੰਕੂ ਨੇ ਗੱਲ ਕਰਦੇ ਦੱਸਿਆ ਕਿ ਇਸ ਭਾਰਤੀ ਦੀ ਮੈਂਬਰਸ਼ਿਪ ਵਾਸਤੇ ਪਿੰਡਾਂ 'ਚ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ | ਹੋਰਨਾਂ ਤੋਂ ਇਲਾਵਾ ਸੂਬੇਦਾਰ ਹਰਭਜਨ ਸਿੰਘ, ਜੁਝਾਰ ਸਿੰਘ, ਸੋਨੀ, ਕਾਕਾ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਬੀਰ ਜੈਅੰਤੀ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਸਨਮਾਨ
Ad Position 24