13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਬੀਰ ਜੈਅੰਤੀ ਮਨਾਉਣ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2025
ਪੋਜੇਵਾਲ ਸਰਾਂ, 2 ਜੂਨ (ਬੂਥਗੜ੍ਹੀਆ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਧਾਮ ਝਾਂਡੀਆਂ ਕਲਾਂ 'ਚ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸਤਿਗੁਰੂ ਕਬੀਰ ਸਾਹਿਬ ਦੀ ਜੈਅੰਤੀ ਮਨਾਉਣ ਲਈ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਸਬੰਧੀ ਗੁਰਗੱਦੀ ਪਰੰਪਰਾ ਦੇ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਮੀਟਿੰਗ ਧਾਮ ਝਾਂਡੀਆਂ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 9 ਜੂਨ ਨੂੰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਜਗਤਗੁਰੂ ਆਚਾਰੀਆ ਬਾਬਾ ਗਰੀਬਦਾਸ ਦੀ ਰਚਿਤ ਬਾਣੀ ਦੇ ਅਖੰਡ ਪਾਠਾਂ ਦਾ ਪ੍ਰਕਾਸ਼ ਕਰਨਗੇ | 10 ਜੂਨ ਨੂੰ ਮੈਗਾ ਮੈਡੀਕਲ ਕੈਂਪ ਅਤੇ ਅਲਫਾ ਬਲੱਡ ਬੈਂਕ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸੇ ਹੀ ਦੌਰਾਨ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ | 11 ਜੂਨ ਨੂੰ ਸੰਤ ਸਮਾਗਮ ਦੀ ਸਮਾਪਤੀ ਮੌਕੇ 'ਤੇ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਪਾਏ ਜਾਣਗੇ | ਸੰਤ ਸਮਾਗਮ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਆਚਾਰੀਆ ਸ੍ਰੀ ਚੇਤਨਾ ਨੰਦ ਮਹਾਰਾਜ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ ਸਤਿਸੰਗ ਦੁਆਰਾ ਅੰਮਿ੍ਤ ਵਰਖਾ ਕਰਨਗੇ | 8 ਜੂਨ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਪਹੁੰਚ ਕੇ ਆਪੋ ਆਪਣੀਆਂ ਡਿਊਟੀਆਂ ਸੰਭਾਲਣਗੇ | ਮੀਟਿੰਗ ਮੌਕੇ ਗੁਰਗੱਦੀ ਦੇ ਵੱਡੀ ਗਿਣਤੀ 'ਚ ਸੇਵਾਦਾਰਾਂ ਤੋਂ ਇਲਾਵਾ ਟਰੱਸਟ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਕੌਮਾਂਤਰੀ ਮੁੱਕੇਬਾਜ਼ੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਚੰਦਨਦੀਪ ਦਾ ਕੀਤਾ... ਅਗਲੀ ਖ਼ਬਰ ਪੰਜ ਮੈਂਬਰੀ ਭਰਤੀ ਕਮੇਟੀ ਦੀ ਭਰਤੀ ਸੰਬੰਧੀ ਪਿੰਡਾਂ ਵਿਚ ਮੈਂਬਰਸ਼ਿਪ ਦੀਆਂ ਕਾਪੀਆਂ ਵੰਡੀਆਂ
Ad Position 24