13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਕੌਮਾਂਤਰੀ ਮੁੱਕੇਬਾਜ਼ੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਚੰਦਨਦੀਪ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2025
ਨਵਾਂਸ਼ਹਿਰ, 2 ਜੂਨ (ਹਰਮਿੰਦਰ ਸਿੰਘ ਪਿੰਟੂ) - ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵੱਲੋਂ ਕਲੱਬ ਦੇ ਸਰਪ੍ਰਸਤ ਪਾਲ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਹੋਏ ਕੌਮਾਂਤਰੀ ਮੁੱਕੇਬਾਜੀ ਮੁਕਾਬਲਿਆਂ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਸਥਾਨਕ ਵਸਨੀਕ ਚੰਦਨਦੀਪ ਸਿੰਘ ਦਾ ਨਵਾਂਸ਼ਹਿਰ ਪਰਤਣ 'ਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਵਿਸ਼ੇਸ਼ ਸਨਮਾਨ ਕੀਤਾ | ਪਾਲ ਸਿੰਘ ਬੰਗਾ ਨੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਤਮਗਾ ਜਿੱਤ ਕੇ ਖਿਡਾਰੀ ਨੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਉਨ੍ਹਾਂ ਨੇ ਚੰਦਨਦੀਪ ਸਿੰਘ ਨੂੰ ਭਵਿੱਖ ਵਿਚ ਹੋਰ ਮੇਹਨਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ | ਚੰਦਨਦੀਪ ਸਿੰਘ ਨੇ ਦੱਸਿਆ ਕਿ ਉਹ ਬੀ.ਏ. ਭਾਗ ਤੀਜਾ ਦਾ ਵਿਦਿਆਰਥੀ ਹੈ ਅਤੇ 24 ਮਈ ਨੂੰ ਚਾਂਦੀ ਦਾ ਤਮਗਾ ਜਿੱਤ ਕੇ ਵਤਨ ਪਰਤਿਆ ਹੈ | ਚੰਦਨਦੀਪ ਸਿੰਘ ਨੇ ਦੱਸਿਆ ਕਿ ਉਸਨੇ 70 ਕਿੱਲੋ ਭਾਰ ਵਰਗ 'ਚ ਹਿੱਸਾ ਲਿਆ ਅਤੇ ਚਾਂਦੀ ਦਾ ਤਮਗਾ ਹਾਸਲ ਕੀਤਾ | ਚੰਦਨਦੀਪ ਸਿੰਘ (23) ਨੇ ਕਿਹਾ ਕਿ ਉਨ੍ਹਾਂ ਦੇ ਕੋਚ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਤੋਂ ਜਸਕਰਨ ਸਿੰਘ ਨੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਬਾਕਮਾਲ ਤਿਆਰੀ ਕਰਵਾਈ, ਜਿਸ ਦੇ ਸਿੱਟੇ ਵਜੋਂ ਉਹ ਚਾਂਦੀ ਦਾ ਤਗਮਾ ਜੇਤੂ ਬਣੇ | ਕਲੱਬ ਦੇ ਸਰਪ੍ਰਸਤ ਪਾਲ ਸਿੰਘ ਬੰਗਾ ਅਤੇ ਮੈਂਬਰਾਂ ਨੇ ਚੰਦਨਦੀਪ ਸਿੰਘ ਨੂੰ ਭਵਿੱਖ ਵਿੱਚ ਹੋਰ ਵੀ ਸਹਿਯੋਗ ਲਈ ਵਿਸ਼ਵਾਸ ਦੁਆਇਆ | ਇਸ ਮੌਕੇ ਚੰਦਨਦੀਪ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਜਸਪਾਲ ਸਿੰਘ ਲੌਂਗੀਆ, ਰਜਿੰਦਰ ਸਿੰਘ ਸੈਦਪੁਰੀ, ਅਵਤਾਰ ਸਿੰਘ ਯੂ.ਐਸ.ਏ, ਕੁਲਵੰਤ ਸਿੰਘ ਸੈਣੀ, ਮਨਜੀਤ ਸਿੰਘ ਪੰਮਾ, ਪਵਨ ਕੁਮਾਰ, ਬਲਵੀਰ ਸਿੰਘ ਪੂਨੀ, ਸੁਖਵਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜ ਮੈਂਬਰੀ ਕਮੇਟੀ ਨੂੰ ਮਿਲ ਰਹੇ ਸਹਿਯੋਗ ਤੋਂ ਵਿਰੋਧੀ ਬੌਖਲਾਏ-ਸਹਾਦੜਾ, ਚਾਂਦਪੁਰੀ ਅਗਲੀ ਖ਼ਬਰ ਕਬੀਰ ਜੈਅੰਤੀ ਮਨਾਉਣ ਸੰਬੰਧੀ ਮੀਟਿੰਗ
Ad Position 24