14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਉੜਾਪੜ/ਲਸਾੜਾ, 2 ਜੂਨ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਹਸਪਤਾਲ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਰਬੱਤ ਦੇ ਭੱਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਕੈਂਪ 'ਚ ਡਾ. ਰਜੀਵ ਮੈਣੀ ਅਤੇ ਉਹਨਾਂ ਦੀ ਪੂਰੀ ਟੀਮ ਵਲੋਂ ਮਰੀਜ਼ਾਂ ਨੂੰ ਚੈੱਕ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ | ਲੋੜਵੰਦ ਮਰੀਜ਼ਾਂ ਦੀ ਸ਼ੂਗਰ, ਈ.ਸੀ.ਜੀ, ਬੀ.ਪੀ ਦੇ ਟੈਸਟ ਵੀ ਮੁਫ਼ਤ ਕੀਤੇ ਗਏ | ਕੈਂਪ 'ਚ 100 ਤੋਂ ਵੱਧ ਮਰੀਜਾਂ ਨੇ ਆਪਣੀ ਜਾਂਚ ਕਰਵਾਈ | ਕੈਂਪ ਬਾਰੇ ਗੱਲਬਾਤ ਕਰਦਿਆਂ ਸਰਪੰਚ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਇਲਾਕਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰਾਂ ਯਤਨਸ਼ੀਲ ਹਨ | ਇਸ ਮੌਕੇ ਪ੍ਰਧਾਨ ਮਹਿੰਗਾ ਸਿੰਘ, ਐਡਵੋਕੇਟ ਦਲਜੀਤ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਤਰਲੋਕ ਸਿੰਘ, ਜਸਵੰਤ ਸਿੰਘ, ਸਾਹਿਬਜੀਤ ਸਿੰਘ, ਡਾ. ਰਕੇਸ਼ ਕੁਮਾਰ, ਕੁਲਦੀਪ ਸਿੰਘ ਸੈਣੀ, ਪ੍ਰੋ. ਨਵਦੀਪ ਸਿੰਘ, ਦਰਸ਼ਨ ਸਿੰਘ ਪੰਚ, ਤਰਨਜੀਤ ਸਿੰਘ, ਨਰਿੰਦਰਪਾਲ ਸਿੰਘ ਭਗਤ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਬਾਬਾ ਨੌਬਤ ਰਾਏ ਦੀ 11ਵੀਂ ਬਰਸੀ ਮਨਾਈ ਅਗਲੀ ਖ਼ਬਰ ਚੈਰੀਟੇਬਲ ਹਸਪਤਾਲ ਥਾਂਦੀਆਂ ਨੂੰ ਐਨ.ਆਰ.ਆਈ. ਵੀਰਾਂ ਵਲੋਂ ਰਾਸ਼ੀ ਭੇਟ
Ad Position 24