14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹਸਪਤਾਲ ਢਾਹਾਂ ਕਲੇਰਾਂ 'ਚ ਪੇਟ ਤੇ ਔਰਤ ਰੋਗਾਂ ਦੇ ਰਿਆਇਤੀ ਆਪ੍ਰੇਸ਼ਨ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 03-06-2025
ਬੰਗਾ, 2 ਜੂਨ (ਕੁਲਦੀਪ ਸਿੰਘ ਪਾਬਲਾ, ਸੁਰਿੰਦਰ ਸਿੰਘ ਕਰਮ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਜਰੀ ਵਿਭਾਗ ਅਤੇ ਔਰਤਾਂ ਦੇ ਵਿਭਾਗ 'ਚ ਵੱਖ-ਵੱਖ ਬਿਮਾਰੀਆਂ ਦੇ ਰਿਆਇਤੀ ਆਪ੍ਰੇਸ਼ਨ 4 ਜੂਨ ਤੋਂ ਆਰੰਭ ਹੋ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਰਿਆਇਤੀ ਦਰਾਂ 'ਤੇ ਆਪ੍ਰੇਸ਼ਨ ਕੀਤੇ ਜਾਣਗੇ | ਇਹ ਸਹੂਲਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪ੍ਰੇਸ਼ਨ ਕਰਨ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਐਮ.ਐਸ. ਰੋਜ਼ਾਨਾ ਸਵੇਰੇ 9 ਤੋਂ 3 ਵਜੇ ਦੁਪਹਿਰ ਤੱਕ ਚੈੱਕਅਪ ਕਰ ਤੇ ਆਪ੍ਰੇਸ਼ਨ ਕਰਦੇ ਹਨ | ਇਸੇ ਤਰਾਂ ਹਸਪਤਾਲ ਦੇ ਸਰਜਰੀ ਵਿਭਾਗ 'ਚ ਪੇਟ ਦੇ ਰੋਗਾਂ ਦੇ ਜਨਰਲ ਅਤੇ ਦੂਰਬੀਨੀ ਆਪ੍ਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ. ਐਸ. ਰੋਜ਼ਾਨਾ ਮਰੀਜ਼ਾਂ ਚੈਕਅੱਪ ਅਤੇ ਅਪਰੇਸ਼ਨ ਕਰਦੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਜਾ ਰਹੇ 17 ਦਿਨਾਂ ਦੇ ਰਿਆਇਤੀ ਆਪ੍ਰੇਸ਼ਨ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫਤਹਿਦੀਨ ਸ਼ਾਹ ਦਰਬਾਰ 'ਤੇ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਬਾਬਾ ਫਤਹਿਦੀਨ ਸ਼ਾਹ ਦਰਬਾਰ 'ਤੇ ਜੋੜ ਮੇਲਾ ਮਨਾਇਆ
Ad Position 24