14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਮਰ ਫੁੱਟਬਾਲ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 03-06-2025
ਨਵਾਂਸ਼ਹਿਰ, 2 ਜੂਨ (ਜਸਬੀਰ ਸਿੰਘ ਨੂਰਪੁਰ)-ਯੂਥ ਫੁੱਟਬਾਲ ਵੈਲਫੇਅਰ ਕਲੱਬ ਨਵਾਂਸ਼ਹਿਰ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 7ਵਾਂ ਮੁਫ਼ਤ ਫੁੱਟਬਾਲ ਟ੍ਰੇਨਿੰਗ ਸਮਰ ਕੈਂਪ ਰਿਟਾਇਰਡ ਐਸ. ਡੀ. ਓ. ਰਘੁਵਿੰਦਰ ਪਾਲ ਸਿੰਘ ਦੀ ਅਗਵਾਈ 'ਚ ਜੇ. ਐਸ. ਐਫ਼. ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਦਲਜੀਤ ਸਿੰਘ ਬੋਲਾ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ | ਯੂਥ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਪ੍ਰਧਾਨ ਕਰਨਜੀਤ ਸਿੰਘ ਅਤੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਚੇਅਰਮੈਨ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਹਰੇਕ ਸਾਲ ਲਗਾਇਆ ਜਾਂਦਾ ਹੈ, ਜਿਸ ਵਿੱਚ ਜਸਵੀਰ ਜੱਸੀ ਮਾਨਤਾ ਪ੍ਰਾਪਤ ਕੋਚ ਅਤੇ ਯੂਥ ਫੁੱਟਬਾਲ ਕਲੱਬ ਨਵਾਂਸ਼ਹਿਰ, ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਸੀਨੀਅਰ ਖਿਡਾਰੀਆਂ ਵਲੋਂ ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ | ਵਰਿੰਦਰ ਸਿੰਘ ਨੇ ਕਿਹਾ ਕਿ ਇਹ ਸਮਰ ਕੈਂਪ ਹਰੇਕ ਸਾਲ 1 ਜੂਨ ਤੋਂ 30 ਜੂਨ ਤੱਕ ਖੇਡ ਪ੍ਰੇਮੀਆਂ, ਕਲੱਬ ਦੇ ਮੈਂਬਰਾਂ ਅਤੇ ਐਨ. ਆਰ. ਆਈ. ਵੀਰਾ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹੈ | ਜਿਸ 'ਚ ਨਵਾਂਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚੇ ਟ੍ਰੇਨਿੰਗ ਲੈਕੇ ਵਧੀਆ ਖਿਡਾਰੀ ਬਣਦੇ ਹਨ | ਤਰਸੇਮ ਲਾਲ ਨੇ ਦੱਸਿਆ ਕਿ ਅੱਜ 60 ਬੱਚਿਆਂ ਨੇ ਟ੍ਰੇਨਿੰਗ ਲਈ | ਇਸ ਮੌਕੇ ਸਰਬਦੀਪ ਸਿੰਘ ਸੈਕਟਰੀ, ਗੁਰਵਿੰਦਰ ਸਿੰਘ ਗਰਚਾ ਯੂ.ਕੇ, ਮਨਜੀਤ ਸਿੰਘ, ਮਹਿੰਦਰ ਸਿੰਘ ਰਿਟਾਇਰਡ ਡੀ. ਐਸ. ਪੀ, ਜਸਪਾਲ ਸਿੰਘ ਰਿਟਾਇਰਡ ਇੰਸਪੈਕਟਰ, ਜਸਕਰਨ ਸਿੰਘ ਜੱਸਾ, ਮਨਪ੍ਰੀਤ ਸਿੰਘ ਮੰਨਾ, ਗੁਰਜੋਤ ਬਾਜਵਾ, ਮੰਜੂ ਬਾਲੀ, ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਮੈਂਬਰਾਂ ਤੇ ਯੂਥ ਫੁੱਟਬਾਲ ਕਲੱਬ ਨਵਾਂਸ਼ਹਿਰ ਦੇ ਨਵੇਂ ਤੇ ਪੁਰਾਣੇ ਖਿਡਾਰੀਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਰੂਪਨਗਰ ਵਲੋਂ ਸੀ. ਬੀ. ਨੈਟ ਵੈਨ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ 'ਚ ਠੇਕੇ ਦੇ ਆਧਾਰ 'ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ
Ad Position 24