ਬਲਾਚੌਰ, 3 ਜੂਨ (ਦੀਦਾਰ ਸਿੰਘ ਬਲਾਚੌਰੀਆ)-ਨਸ਼ਿਆਂ ਖਿਲਾਫ ਜਾਰੀ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਦੀ ਪੁਲਿਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ | ਥਾਣਾ ਸਦਰ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਰਕੇਸ਼ਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ. ਆਈ ਮਨੋਹਰ ਲਾਲ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਜੱਦੋਂ ਉਹ ਪਿੰਡ ਉੱਲਦਣੀ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਸ਼ੱਕ ਦੇ ਅਧਾਰਤ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਨੇ ਆਪਣੀ ਪਹਿਚਾਣ ਦੀਪਕ ਕੁਮਾਰ ਉਰਫ ਦੀਪੂ ਵਾਸੀ ਘਾਟੀ ਤੇਲੀਆਂ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸੀ | ਉਸ ਪਾਸੋਂ 30 ਨਸ਼ੇ ਦੀਆਂ ਗੋਲੀਆਂ ਅਤੇ ਨਾਲ ਨਸ਼ੇ ਵੇਚ ਕੇ ਕਮਾਈ 6 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ | ਥਾਣਾ ਮੁਖੀ ਰਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਦੀਪਕ ਉਰਫ ਦੀਪੂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |