21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਲਾਭਪਾਤਰੀਆਂ ਦੀ ਚੋਣ

Ad Position 21
No active advertisement
ਅਜੀਤ ਡੈਸਕ 04-06-2025
ਨਵਾਂਸ਼ਹਿਰ, 3 ਜੂਨ (ਜਸਬੀਰ ਸਿੰਘ ਨੂਰਪੁਰ)-ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵਲੋਂ ਲਾਭਪਾਤਰੀਆਂ ਦੀ ਚੋਣ ਕੀਤੀ ਗਈ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵਲੋਂ ਚੋਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜਿ੍ਹਆ ਗਿਆ | ਸੀ.ਆਰ.ਐਮ ਸਕੀਮ ਸਾਲ 2025-26 ਵਿੱਚ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਆਰ.ਐਮ.ਬੀ.ਪਲਾਓ, ਜ਼ੀਰੋ ਟਿਲ ਡਰਿੱਲ, ਪੈਡੀ ਸਟਰਾਅ ਚੋਪਰ, ਸਰਬ ਮਾਸਟਰ, ਸੁਪਰ ਐਸ.ਐਮ.ਐਸ., ਬੇਲਰ, ਰੇਕ , ਕਰਾਪ ਰੀਪਰ ਅਤੇ ਸਮੈਮ ਸਕੀਮ ਸਾਲ 2025-26 ਅਧੀਨ ਸੈਲਫ ਪ੍ਰੋਪੈਲਡ ਰਾਇਸ ਟਰਾਂਸਪਲਾਂਟਰ (ਰਾਈਡਿੰਗ ਟਾਈਪ), ਸਿੰਗਲ ਰੋ ਫੌਰਿਜ਼ ਹਾਰਵੈਸਟਰ, ਟਰੈਕਟਰ ਓਪਰੇਟਿਡ ਸਪਰੇਅਰ ਬੂਮ ਟਾਈਪ, ਸੈਲਫ਼ ਪ੍ਰੋਪੈਲਡ ਰਾਇਸ ਟਰਾਂਸਪਲਾਂਟਰ ਅਤੇ ਟਰੈਕਟਰ ਓਪਰੇਟਿਡ ਸਪਰੇਅਰ ਏਅਰ ਐਸੀਸਟਿੱਡ ਲਈ ਪ੍ਰਾਪਤ ਹੋਈਆਂ ਦਰਖਾਸਤਾਂ ਅਤੇ ਟੀਚਿਆਂ ਮੁਤਾਬਿਕ ਲਾਭਪਾਤਰੀਆਂ ਦੀ ਚੋਣ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾ ਖੇਤੀ ਮਸ਼ੀਨਰੀ ਰਾਹੀਂ ਫ਼ਸਲ ਦੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਡਾ. ਰਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਕੈਟਾਗਰੀ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਮਸ਼ੀਨਾਂ ਖ਼ਰੀਦਣ ਲਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਵੱਲੋਂ ਤਸਦੀਕ ਹੋਣ ਉਪਰੰਤ ਪ੍ਰਵਾਨਗੀ ਜਾਰੀ ਕਰ ਦਿੱਤੀ ਜਾਵੇਗੀ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਇੰਜ. ਚੰਦਨ ਸ਼ਰਮਾ, ਐਲ. ਡੀ. ਐਮ. ਰਾਜੇਸ਼ ਮੋਹਨ ਭਗਤ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅੰਜੂ ਬਾਲਾ, ਕੇ.ਵੀ.ਕੇ. ਲੰਗੜੋਆ ਅਮਿਤ ਨਾਗ, ਅਕਾਊਟੈਂਟ ਯੋਗੇਸ਼ ਕੁਮਾਰ ਬੱਸੀ, ਸੀਨੀਅਰ ਸਹਾਇਕ ਗੁਰਚਰਨ ਸਿੰਘ, ਵਰਿੰਦਰ ਕੁਮਾਰ, ਰਜਿੰਦਰ ਕੁਮਾਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 30 ਤੋਂ ਵੱਧ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਿੱਬੀ ਸਾਹਿਬ 'ਚ ਏ.ਸੀ ਦਾ ਕੰਪਰੈਸ਼ਰ ਫਟਣ ਕਾਰਨ 1 ਔਰਤ ਦੀ ਮੌਤ 9 ਹੋਰ ਸ਼ਰਧਾਲੂ ਜ਼ਖ਼ਮੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24