21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-06-2025
ਨਵਾਂਸ਼ਹਿਰ/ਔੜ, 3 ਜੂਨ (ਹਰਮਿੰਦਰ ਸਿੰਘ ਪਿੰਟੂ, ਗੁਰਨਾਮ ਸਿੰਘ ਸੈਣੀ)-ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਅਤੇ ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਵਲੋਂ ਆਪਣੀ ਸਮੁੱਚੀ ਟੀਮ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਪਿੰਡ ਭਾਰਟਾ ਕਲਾਂ ਤੋਂ ਬਾਬਾ ਭਰਪੂਰ ਸਿੰਘ ਨਾਲ ਐਸ.ਐਚ.ਓ ਸਿਟੀ ਰਾਹੋਂ ਨੀਰਜ ਚੌਧਰੀ ਅਤੇ ਕੁਲਵਿੰਦਰ ਸਿੰਘ ਭਾਰਟਾ ਨੇ ਕਿਹਾ ਕਿ ਨਸ਼ਾ ਸਾਡੇ ਜੀਵਨ ਨੂੰ ਖੋਖਲਾ ਕਰ ਦਿੰਦਾ ਹੈ |
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੱਡ ਕੇ ਦੇਸ਼ ਦੇ ਚੰਗੇ ਨਾਗਰਿਕ ਬਣੋ ਅਤੇ ਖੇਡਾਂ 'ਚ ਵੱਧ ਤੋਂ ਵੱਧ ਯੋਗਦਾਨ ਪਾਓ | ਇਸ ਮੌਕੇ ਸੀਨੀਅਰ ਕੌਂਸਲਰ ਚੇਤ ਰਾਮ ਰਤਨ, ਸਰਪੰਚ ਲਾਲ ਚੰਦ, ਪਰਮਜੀਤ ਨਿਗਾਹ, ਨੰਬਰਦਾਰ ਹਰਵੰਤ ਸਿੰਘ ਤਾਜਪੁਰ, ਸੰਤੋਖ ਤਾਜਪੁਰੀ, ਪ੍ਰਧਾਨ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤਰਸੇਮ ਲਾਲ ਨਿਗਾਹ, ਸਾਬਕਾ ਸਰਪੰਚ ਡਾਕਟਰ ਸੰਤੋਖ ਸਿੰਘ, ਜੋਗਿੰਦਰ ਪਾਲ ਪੰਚ, ਹਰਬੰਸ ਲਾਲ ਪੰਚ, ਸਿਮਰਤ ਪਾਲ, ਰਾਮ ਲਾਲ, ਹਰਬੰਸ ਲਾਲ ਏ.ਐਸ.ਆਈ, ਮਨਜੀਤ ਸਿੰਘ, ਯੋਗਰਾਜ, ਜੋਗਾ, ਹਰਜਿੰਦਰ ਸਿੰਘ, ਸੰਦੀਪ ਸਿੰਘ, ਸੀਪਾ, ਸੋਮਨਾਥ ਸੋਮਾ, ਅਸ਼ੋਕ ਤਾਜਪੁਰੀ, ਪ੍ਰਧਾਨ ਪਵਨਦੀਪ ਸਿੰਘ, ਦਰਸ਼ਨ ਸਿੰਘ ਫ਼ੌਜੀ, ਵਿਜੇ ਕੁਮਾਰ, ਬਲਵਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਗਮਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਗ੍ਰੀਕੋ ਰੋਮਨ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
Ad Position 24