21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬੇਗਮਪੁਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 04-06-2025
ਸੜੋਆ, 3 ਜੂਨ (ਹਰਮੇਲ ਸਹੂੰਗੜਾ)-ਗੁਰਦੁਆਰਾ ਸਿੰਘ ਸਭਾ ਬੇਗਮਪੁਰ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਸਿੰਬਲ ਮਾਜਰੇ ਵਾਲਿਆਂ ਦਾ ਪੰਥਕ ਇੰਟਰਨੈਸ਼ਨਲ ਢਾਡੀ ਜਥਾ ਜਸਵਿੰਦਰ ਸਿੰਘ ਬੈਂਸ, ਹਰਦੀਪ ਸਿੰਘ ਨਾਫਰੀ, ਅਮਰਜੀਤ ਸਿੰਘ ਮਸਤਾਨਾ ਅਤੇ ਭਾਈ ਅਰਸ਼ਦੀਪ ਸਿੰਘ ਦੀਪ ਉਹਨਾਂ ਨੇ ਪੰਜਵੇਂ ਪਾਤਿਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਜਸਵਿੰਦਰ ਸਿੰਘ ਕਿਹਾ ਕਿ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਉਸ ਵੇਲੇ ਦੀ ਪਾਪੀ ਮੁਗ਼ਲ ਹਕੂਮਤ ਦੇ ਤਸੀਹੇ ਦੇਣ ਦੇ ਬਾਅਦ ਵੀ ਈਨ ਨਾ ਮੰਨਦਿਆਂ ਹੋਇਆਂ ਉਨ੍ਹਾਂ ਨੇ ਤੱਤੀ ਤਵੀ 'ਤੇ ਬੈਠ ਕੇ 'ਤੇਰਾ ਭਾਣਾ ਮੀਠਾ ਲਾਗੇ ਹਰਿ ਨਾਮੁ ਪਦਾਰਥ ਨਾਨਕ ਮਾਂਗੇ' ਦਾ ਜਾਪ ਕਰਦਿਆਂ ਸੀਸ 'ਤੇ ਗਰਮ ਰੇਤ ਪਵਾ ਕੇ ਕੁਰਬਾਨੀ ਦਿੱਤੀ |
ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਧਾਨ ਮਨਵਿੰਦਰ ਸਿੰਘ, ਖ਼ਜ਼ਾਨਚੀ ਕੁਲਵਿੰਦਰ ਸਿੰਘ, ਸੈਕਟਰੀ ਬਰਵਿੰਦਰ ਵਹਿਲ, ਵਿਜੇ ਕੁਮਾਰ, ਰਾਜ ਕੁਮਾਰ, ਜਗਦੀਪ ਸਿੰਘ, ਅਵਤਾਰ ਸਿੰਘ ਗ੍ਰੰਥੀ ਅਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਕੀ ਧਾਲੀਵਾਲ ਦਾ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋਇਆ ਸਮਝੌਤਾ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਗ੍ਰੀਕੋ ਰੋਮਨ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
Ad Position 24