ਪੋਜੇਵਾਲ ਸਰਾਂ, 3 ਜੂਨ (ਬੂਥਗੜ੍ਹੀਆ, ਨਾਨੋਵਾਲੀਆ)-ਬਾਬਾ ਬਰੂੜੀ ਦੇ ਤਪ ਅਸਥਾਨ ਤੇ ਬਾਬਾ ਬਰੂੜੀ ਦੇ ਦਰਬਾਰ 'ਤੇ ਸਾਲਾਨਾ ਭੰਡਾਰਾ ਹਰ ਸਾਲ ਦੀ ਤਰ੍ਹਾਂ 22 ਜੂਨ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਦੇ ਸਦਕਾ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਬਾਬਾ ਬਰੂੜੀ ਦੇ ਸਾਲਾਨਾ ਭੰਡਾਰੇ ਮੌਕੇ ਪਹਿਲਾ ਇਨਸਾਨੀਅਤ ਤੇ ਵਰਲਡ ਕੈਂਸਰ ਕੇਅਰ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਵਰਲਡ ਕੈਂਸਰ ਕੇਅਰ ਜਾਂਚ ਕੈਂਪ ਦੀ ਟੀਮ ਵਲੋਂ ਸਵੇਰੇ 10 ਵਜੇ ਤੋਂ 4 ਵਜੇ ਤੱਕ ਕੈਂਪ ਲਗਾਇਆ ਜਾਵੇਗਾ | ਜਿਸ 'ਚ ਔਰਤਾਂ ਤੇ ਮਰਦਾਂ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਜਾਂਚ ਲਈ ਪੀ. ਐਸ. ਏ ਟੈੱਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਔਰਤਾਂ ਤੇ ਮਰਦਾਂ ਦਾ ਬਲੱਡ ਪ੍ਰੈਸ਼ਰ ਤੇ ਸ਼ੂਗਰ ਆਦਿ ਵੱਖ-ਵੱਖ ਤਰ੍ਹਾਂ ਦੇ ਮੁਫ਼ਤ ਟੈੱਸਟ ਕੀਤੇ ਜਾਣਗੇ ਤੇ ਕੈਂਸਰ ਦੇ ਮਰੀਜ਼ਾਂ ਦੀ ਜਾਂਚ ਲਈ ਸਹੀ ਸਲਾਹ ਦਿੱਤੀ ਜਾਵੇਗੀ |