21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਪ੍ਰਾਸਪੈਕਟ ਜਾਰੀ

Ad Position 21
No active advertisement
ਅਜੀਤ ਡੈਸਕ 04-06-2025
ਬੰਗਾ, 3 ਜੂਨ (ਸੁਰਿੰਦਰ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦਾ ਕਾਲਜ ਪ੍ਰਾਸਪੈਕਟਸ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਜਾਰੀ ਕੀਤਾ ਗਿਆ | ਇਸ ਮੌਕੇ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ, ਕਾਲਜ ਪਿ੍ੰਸੀਪਲ ਅਤੇ ਕਮੇਟੀ ਵੱਲੋਂ ਉਹਨਾਂ ਨੂੰ ਫੁੱਲਾਂ ਨਾਲ ਜੀ ਆਇਆਂ ਕਿਹਾ ਗਿਆ | ਤਰਲੋਚਨ ਸਿੰਘ ਸੂੰਢ ਨੇ ਕਾਲਜ 'ਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਇਲਾਕੇ ਦੇ ਵਿਦਿਆਰਥੀਆਂ ਨੂੰ ਸਿੱਖ ਨੈਸ਼ਨਲ ਕਾਲਜ ਵਿਚ ਦਾਖਲਾ ਲੈਣ ਲਈ ਸੱਦਾ ਦਿੱਤਾ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕਾਲਜ 'ਚ ਚੱਲ ਰਹੇ ਕੋਰਸਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਕੀਤੇ ਜਾਂਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰਾਸਪੈਕਟਸ ਕਮੇਟੀ ਦੇ ਮੈਂਬਰ ਡਾ. ਇੰਦੂਰੱਤੀ, ਡਾ. ਹਰਜੋਤ ਸਿੰਘ(ਇੰਚਾਰਜ), ਡਾ. ਦਵਿੰਦਰ ਕੌਰ, ਡਾ. ਰਾਜੇਸ਼ ਸ਼ਰਮਾ, ਪ੍ਰੋ. ਤਵਿੰਦਰ ਕੌਰ, ਡਾ. ਨਿਰਮਲਜੀਤ ਕੌਰ, ਦਫਤਰੀ ਸੁਪਰਡੈਂਟ ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਦਲਜੀਤ ਕਟਾਰੀਆ, ਗੁਰਪ੍ਰੀਤ ਸਿੰਘ ਅਤੇ ਸੰਦੀਪ ਨਈਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਕਿਸਾਨਾਂ ਨੂੰ ਹੈ ਸਾਡਾ ਪੂਰਾ ਸਮਰਥਨ-ਰਾਣਾ ਕਰਨ ਸਿੰਘ ਅਗਲੀ ਖ਼ਬਰ ਅਮਰਵੀਰ ਸਿੰਘ ਝੱਲੀ ਵਲੋਂ ਆਂਗਣਵਾੜੀ ਸੈਂਟਰ ਬੰਗਾ ਨੂੰ ਅਲਮਾਰੀ ਤੇ ਕੁਰਸੀਆਂ ਭੇਟ
Ad Position 24