21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਚੰਦਿਆਣੀ ਖੁਰਦ ਵਿਖੇ ਵਰਲਡ ਕੈਂਸਰ ਕੇਅਰ ਜਾਂਚ ਕੈਂਪ 22 ਨੂੰ

Ad Position 21
No active advertisement
ਅਜੀਤ ਡੈਸਕ 04-06-2025
ਪੋਜੇਵਾਲ ਸਰਾਂ, 3 ਜੂਨ (ਬੂਥਗੜ੍ਹੀਆ, ਨਾਨੋਵਾਲੀਆ)-ਬਾਬਾ ਬਰੂੜੀ ਦੇ ਤਪ ਅਸਥਾਨ ਤੇ ਬਾਬਾ ਬਰੂੜੀ ਦੇ ਦਰਬਾਰ 'ਤੇ ਸਾਲਾਨਾ ਭੰਡਾਰਾ ਹਰ ਸਾਲ ਦੀ ਤਰ੍ਹਾਂ 22 ਜੂਨ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਦੇ ਸਦਕਾ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਬਾਬਾ ਬਰੂੜੀ ਦੇ ਸਾਲਾਨਾ ਭੰਡਾਰੇ ਮੌਕੇ ਪਹਿਲਾ ਇਨਸਾਨੀਅਤ ਤੇ ਵਰਲਡ ਕੈਂਸਰ ਕੇਅਰ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਵਰਲਡ ਕੈਂਸਰ ਕੇਅਰ ਜਾਂਚ ਕੈਂਪ ਦੀ ਟੀਮ ਵਲੋਂ ਸਵੇਰੇ 10 ਵਜੇ ਤੋਂ 4 ਵਜੇ ਤੱਕ ਕੈਂਪ ਲਗਾਇਆ ਜਾਵੇਗਾ | ਜਿਸ 'ਚ ਔਰਤਾਂ ਤੇ ਮਰਦਾਂ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਜਾਂਚ ਲਈ ਪੀ. ਐਸ. ਏ ਟੈੱਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਔਰਤਾਂ ਤੇ ਮਰਦਾਂ ਦਾ ਬਲੱਡ ਪ੍ਰੈਸ਼ਰ ਤੇ ਸ਼ੂਗਰ ਆਦਿ ਵੱਖ-ਵੱਖ ਤਰ੍ਹਾਂ ਦੇ ਮੁਫ਼ਤ ਟੈੱਸਟ ਕੀਤੇ ਜਾਣਗੇ ਤੇ ਕੈਂਸਰ ਦੇ ਮਰੀਜ਼ਾਂ ਦੀ ਜਾਂਚ ਲਈ ਸਹੀ ਸਲਾਹ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਪ੍ਰਾਸਪੈਕਟ ਜਾਰੀ ਅਗਲੀ ਖ਼ਬਰ ਅਮਰਵੀਰ ਸਿੰਘ ਝੱਲੀ ਵਲੋਂ ਆਂਗਣਵਾੜੀ ਸੈਂਟਰ ਬੰਗਾ ਨੂੰ ਅਲਮਾਰੀ ਤੇ ਕੁਰਸੀਆਂ ਭੇਟ
Ad Position 24