ਬੰਗਾ, 3 ਜੂਨ (ਸੁਰਿੰਦਰ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦਾ ਕਾਲਜ ਪ੍ਰਾਸਪੈਕਟਸ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਜਾਰੀ ਕੀਤਾ ਗਿਆ | ਇਸ ਮੌਕੇ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ, ਕਾਲਜ ਪਿ੍ੰਸੀਪਲ ਅਤੇ ਕਮੇਟੀ ਵੱਲੋਂ ਉਹਨਾਂ ਨੂੰ ਫੁੱਲਾਂ ਨਾਲ ਜੀ ਆਇਆਂ ਕਿਹਾ ਗਿਆ | ਤਰਲੋਚਨ ਸਿੰਘ ਸੂੰਢ ਨੇ ਕਾਲਜ 'ਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਇਲਾਕੇ ਦੇ ਵਿਦਿਆਰਥੀਆਂ ਨੂੰ ਸਿੱਖ ਨੈਸ਼ਨਲ ਕਾਲਜ ਵਿਚ ਦਾਖਲਾ ਲੈਣ ਲਈ ਸੱਦਾ ਦਿੱਤਾ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਕਾਲਜ 'ਚ ਚੱਲ ਰਹੇ ਕੋਰਸਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਕੀਤੇ ਜਾਂਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰਾਸਪੈਕਟਸ ਕਮੇਟੀ ਦੇ ਮੈਂਬਰ ਡਾ. ਇੰਦੂਰੱਤੀ, ਡਾ. ਹਰਜੋਤ ਸਿੰਘ(ਇੰਚਾਰਜ), ਡਾ. ਦਵਿੰਦਰ ਕੌਰ, ਡਾ. ਰਾਜੇਸ਼ ਸ਼ਰਮਾ, ਪ੍ਰੋ. ਤਵਿੰਦਰ ਕੌਰ, ਡਾ. ਨਿਰਮਲਜੀਤ ਕੌਰ, ਦਫਤਰੀ ਸੁਪਰਡੈਂਟ ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਦਲਜੀਤ ਕਟਾਰੀਆ, ਗੁਰਪ੍ਰੀਤ ਸਿੰਘ ਅਤੇ ਸੰਦੀਪ ਨਈਅਰ ਹਾਜ਼ਰ ਸਨ |