21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਲੁਧਿਆਣਾ ਦੇ ਕਿਸਾਨਾਂ ਨੂੰ ਹੈ ਸਾਡਾ ਪੂਰਾ ਸਮਰਥਨ-ਰਾਣਾ ਕਰਨ ਸਿੰਘ

Ad Position 21
No active advertisement
ਅਜੀਤ ਡੈਸਕ 04-06-2025
ਬਲਾਚੌਰ, 3 ਜੂਨ (ਨਰੇਸ਼ ਧੌਲ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸੰਬੰਧਿਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਮੋਹਰ ਯੂਨਿਟ ਦੀ ਮੀਟਿੰਗ ਸਰਦਾਰ ਹਰਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਹਥਿਆਉਣ ਲਈ ਨਵੀਂ ਲੈਂਡ ਪੋਲਿੰਗ ਪਾਲਸੀ ਲਿਆ ਕੇ ਕਿਸਾਨਾਂ ਦੇ ਉਜਾੜੇ ਲਈ ਕਮਰਕੱਸੇ ਕਰ ਲਏ ਹਨ | ਇਸ ਲੈਂਡ ਪੂਲਿੰਗ ਪਾਲਿਸੀ ਰਾਹੀਂ ਪੰਜਾਬ ਦੇ ਸ਼ਹਿਰਾਂ ਨਾਲ ਲੱਗਦੇ ਕਿਸਾਨਾਂ ਦੀ ਉਪਜਾਊ ਜ਼ਮੀਨਾਂ 'ਤੇ ਕਬਜ਼ਾ ਕਰਨਾ ਹੈ | ਬਹਾਨਾ ਪੰਜਾਬ ਦੇ ਵਿਕਾਸ ਲਈ ਸ਼ਹਿਰੀ ਕਾਲੋਨੀਆਂ ਦਾ ਲਾਇਆ ਗਿਆ | ਇਸ ਪਾਲਿਸੀ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ | ਹੁਣ ਪੰਜਾਬ ਸਰਕਾਰ ਨੇ ਤੁਰੰਤ ਲੁਧਿਆਣਾ ਸ਼ਹਿਰ ਦੇ ਨਾਲ ਲੱਗਦੇ ਬੱਤੀ ਪਿੰਡਾਂ ਦੀ ਜ਼ਮੀਨ ਨੂੰ ਹੱਥ ਪਾਇਆ ਹੈ | ਇਹਨਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੋਲਿੰਗ ਪਾਲਿਸੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਸਾਥੀ ਰਾਣਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਲਈ ਤਿਆਰ ਬਰ ਤਿਆਰ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਰਾਮਗੜ੍ਹੀਆ ਬੈਂਕ ਵਲੋਂ ਲਗਾਈ ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਹਨੇਰੀ ਨੇ ਮਚਾਈ ਤਬਾਹੀ ਪੁੱਟ ਸੁੱਟੇ ਹਸਪਤਾਲ ਦੇ ਸਾਈਨ ਬੋਰਡ
Ad Position 24