ਬਲਾਚੌਰ, 3 ਜੂਨ (ਦੀਦਾਰ ਸਿੰਘ ਬਲਾਚੌਰੀਆ)-ਲੋਕਾਂ ਦਾ ਵਿਸ਼ਵਾਸ ਕਾਂਗਰਸ ਪਾਰਟੀ ਉੱਤੇ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ, ਕਿਉਂਕਿ ਕਾਂਗਰਸ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਫ਼ਰਕ ਨਹੀਂ ਹੈ, ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਬਲਾਕ ਬਲਾਚੌਰ ਅਤੇ ਬਲਾਕ ਸੜੋਆ ਦੇ ਸਮੂਹ ਮੰਡਲ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕੀਤਾ | ਇਸ ਮੀਟਿੰਗ ਦਾ ਮੁੱਖ ਏਜੰਡਾ ਬੂਥ ਕਮੇਟੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹਲਕੇ ਵਿੱਚ ਹੋ ਰਹੀਆਂ ਪਾਰਟੀ ਗਤੀਵਿਧੀਆਂ ਬਾਰੇ ਜਾਣੂ ਹੋਣਾ ਸੀ | ਮੀਟਿੰਗ ਵਿੱਚ ਅਜੇ ਮੰਗੂਪੁਰ ਵੱਲੋਂ ਸਮੂਹ ਮੰਡਲ ਪ੍ਰਧਾਨਾਂ ਨਾਲ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਨੂੰ ਘਰ-ਘਰ ਤੱਕ ਪਹੰੁਚਾਉਣਾ ਹੀ ਸਾਡਾ ਮੁੱਖ ਟੀਚਾ ਹੈ | ਇਸ ਮੌਕੇ ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਬਲਜਿੰਦਰ ਸਿੰਘ ਮਾਣੇਵਾਲ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਰਾਜਿੰਦਰ ਸਿੰਘ ਸ਼ਿੰਦੀ, ਕੇਵਲ ਕਿ੍ਸ਼ਨ ਮੰਡਲ ਪ੍ਰਧਾਨ, ਪ੍ਰਵੀਨ ਚੌਧਰੀ ਮੰਡਲ ਪ੍ਰਧਾਨ, ਬਲਦੇਵ ਰਾਜ ਬੂੰਗੜੀ ਮੰਡਲ ਪ੍ਰਧਾਨ, ਸੋਮਨਾਥ ਤਕਲਾ ਮੰਡਲ ਪ੍ਰਧਾਨ, ਬਲਵਿੰਦਰ ਕੁਮਾਰ ਮੰਡਲ ਪ੍ਰਧਾਨ, ਸੁਖਦੀਪ ਸੂਦ ਸੋਸ਼ਲ ਮੀਡੀਆ ਇੰਚਾਰਜ ਸੜੋਆ ਵਰਕਰ ਆਦਿ ਹਾਜ਼ਰ ਸਨ |