21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਿੰਬਲ ਮਜਾਰਾ ਵਿਖੇ ਪੰਚਾਇਤ ਨੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 04-06-2025
ਮਜਾਰੀ/ਸਾਹਿਬਾ, 3 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਪੰਚਾਇਤ ਵਿਭਾਗ ਬਲਾਕ ਬਲਾਚੌਰ ਦੇ ਸਹਿਯੋਗ ਨਾਲ ਪਿੰਡ ਦੇ ਲਹਿੰਦੇ ਪਾਸੇ ਪੈਂਦੇ ਛੱਪੜ ਦੀ ਸਫਾਈ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ ਨੇ ਦੱਸਿਆ ਕਿ ਮਨਰੇਗਾ ਸਕੀਮ ਦੇ ਤਹਿਤ ਇਸ ਛੱਪੜ 'ਚੋਂ ਪਹਿਲਾਂ ਪੰਪ ਲਗਾ ਕੇ ਪਾਣੀ ਬਾਹਰ ਕੱਢਿਆ ਜਾਵੇਗਾ ਤੇ ਇਸ ਵਿੱਚ ਪਈ ਚਿੱਕ ਬਾਹਰ ਕੱਢੀ ਜਾਵੇਗੀ | ਉਪਰੰਤ ਇਸ ਛੱਪੜ ਦੀ ਇੱਟਾਂ ਨਾਲ ਚਾਰ ਦਵਾਰੀ ਕੀਤੀ ਜਾਵੇਗੀ | ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਇਸ ਛੱਪੜ ਨੂੰ ਪੂਰੀ ਤਰ੍ਹਾਂ ਤਿਆਰ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਬਜੋਤ ਕੌਰ, ਸ਼ੀਤਲ, ਪੂਜਾ, ਅਮਰਨਾਥ, ਅਵਤਾਰ ਸਿੰਘ ਖੋਸਾ, ਬਲਿਹਾਰ ਸਿੰਘ ਤੇ ਜਸਵਿੰਦਰ ਕੌਰ ਸਾਰੇ ਪੰਚਾਇਤ ਮੈਂਬਰ, ਹਰਜਿੰਦਰ ਸਿੰਘ, ਜੋਰਾਵਰ ਸਿੰਘ, ਦਿਲਾਵਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਭਲਕੇ ਰੱਖਿਆ ਬੰਗਲਾ ਦਫ਼ਤਰ ਵਿਖੇ ਇਕੱਠ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਵਿਚੋਂ ਡਾਇਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ-ਜਗਦੀਸ਼ ਬੁਰਜ
Ad Position 24