21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ਹੀਦੀ ਘੱਲੂਘਾਰੇ ਦਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 04-06-2025
ਨਵਾਂਸ਼ਹਿਰ, 3 ਜੂਨ (ਜਸਬੀਰ ਸਿੰਘ ਨੂਰਪੁਰ)-ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ਹੋਈ | ਜਿਸ ਵਿਚ ਤੀਜੇ ਘੱਲੂਘਾਰੇ ਦੀ ਯਾਦ 'ਚ ਸਮਾਗਮ 13 ਜੂਨ ਨੂੰ ਕਰਵਾਉਣ ਦੇ ਸਬੰਧ ਵਿੱਚ ਪੋਸਟਰ ਜਾਰੀ ਕੀਤਾ ਗਿਆ | ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਮੂਹ ਸਮੇਤ ਪੰਜਾਬ ਦੇ ਤਿੰਨ ਦਰਜਨ ਗੁਰਦੁਆਰਿਆਂ 'ਤੇ ਫ਼ੌਜ ਵਲੋਂ ਹਮਲਾ ਕੀਤਾ ਗਿਆ | ਧਾਰਮਿਕ ਆਗੂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਸੈਂਕੜੇ ਸਿੰਘ ਫ਼ੌਜ ਦਾ ਟਾਕਰਾ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋ ਗਏ | ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਵੱਲੋਂ 13 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਸਬੰਧ ਵਿੱਚ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਨਾਰੰਗ ਸਿੰਘ ਹਰੀਆਂ ਵੇਲਾਂ, ਜਥੇਦਾਰ ਭਾਈ ਮਨਧੀਰ ਸਿੰਘ, ਜਥੇਦਾਰ ਜਰਨੈਲ ਸਿੰਘ ਨਵਾਂਸ਼ਹਿਰ, ਜਥੇਦਾਰ ਦਲਜੀਤ ਸਿੰਘ ਮੋਲਾ, ਮਾਸਟਰ ਬਖ਼ਸ਼ੀਸ਼ ਸਿੰਘ ਜਗਤਪੁਰ, ਜਥੇਦਾਰ ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ ਰਾਣੇਵਾਲ, ਕੁਲਵਿੰਦਰ ਸਿੰਘ ਬੱਬਰ ਮਜਾਰਾ, ਪ੍ਰਭਜੋਤ ਸਿੰਘ ਰੱਕੜਾਂ, ਜਤਿੰਦਰ ਸਿੰਘ, ਅਵਤਾਰ ਸਿੰਘ ਜਗਤਪੁਰ, ਤਿਲਕਰਾਜ ਸਿੰਘ ਚਾਹਲ ਕਲਾਂ ਅਤੇ ਗੁਰਮੀਤ ਸਿੰਘ ਝੰਡੇਰ ਕਲਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਰੱਤੇਵਾਲ ਵਿਖੇ ਲੱਗਾ ਭਾਰਤੀ ਭਾਸ਼ਾ ਸਮਰ ਕੈਂਪ ਅਗਲੀ ਖ਼ਬਰ ਸਰਕਾਰੀ ਸਕੂਲ ਰੱਤੇਵਾਲ ਵਿਖੇ ਲੱਗਾ ਭਾਰਤੀ ਭਾਸ਼ਾ ਸਮਰ ਕੈਂਪ
Ad Position 24