21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਕਾਰੀ ਸਕੂਲ ਰੱਤੇਵਾਲ ਵਿਖੇ ਲੱਗਾ ਭਾਰਤੀ ਭਾਸ਼ਾ ਸਮਰ ਕੈਂਪ

Ad Position 21
No active advertisement
ਅਜੀਤ ਡੈਸਕ 04-06-2025
ਕਾਠਗੜ੍ਹ, 3 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਭਾਰਤੀ ਭਾਸ਼ਾ ਦਾ ਸਮਰ ਕੈਂਪ ਲੱਗਾ | ਪਿ੍ੰਸੀਪਲ ਜਸਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਕੁੱਲ ਸੱਤ ਦਿਨ 26 ਮਈ ਤੋਂ 2 ਜੂਨ ਤੱਕ ਲਗਾਇਆ ਗਿਆ, ਜਿਸ ਵਿੱਚ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਅਤੇ ਗਿਆਨ ਦਿੱਤਾ ਗਿਆ | ਸਮਰ ਕੈਂਪ ਦੇ ਸੱਤਵੇਂ ਦਿਨ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਤੀਵਿਧੀਆਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਜਸਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਇੱਕ ਹੋਰ ਭਾਸ਼ਾ ਸਿੱਖਣ ਦਾ ਮੌਕਾ ਮਿਲਿਆ ਤੇ ਵਿਦਿਆਰਥੀਆਂ ਨੂੰ ਭਾਰਤੀ ਭਾਸ਼ਾਵਾਂ ਦੀ ਭਾਸ਼ਾਈ ਅਤੇ ਸਭਿਆਚਾਰਕ ਏਕਤਾ ਦਾ ਅਨੁਭਵ ਕਰਨ ਦਾ ਮੌਕਾ ਮਿਲਿਆ | ਤੇਲਗੂ ਭਾਸ਼ਾ ਸਿੱਖਣ ਦੇ ਕੈਂਪ ਦੌਰਾਨ ਵਿਦਿਆਰਥੀ ਇੱਕ ਨਵਾਂ ਤਜਰਬਾ ਸਿੱਖ ਕੇ ਬਹੁਤ ਖ਼ੁਸ਼ ਸਨ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਘੱਲੂਘਾਰੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਸ਼ਹੀਦੀ ਘੱਲੂਘਾਰੇ ਦਾ ਪੋਸਟਰ ਜਾਰੀ
Ad Position 24