26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ-ਭਾਰਟਾ

Ad Position 21
No active advertisement
ਅਜੀਤ ਡੈਸਕ 05-06-2025
ਨਵਾਂਸ਼ਹਿਰ, 4 ਜੂਨ (ਹਰਮਿੰਦਰ ਸਿੰਘ ਪਿੰਟੂ)-ਲੋਕ ਭਲਾਈ ਸੇਵਾ ਸੋਸਾਇਟੀ ਦੇ ਸਰਪ੍ਰਸਤ ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਸਰਦਾਰ ਕੁਲਵਿੰਦਰ ਸਿੰਘ ਭਾਰਟਾ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਈਏ ਤਾਂ ਜੋ ਸਾਡੇ ਆਲੇ ਦੁਆਲੇ ਦਾ ਵਾਤਾਵਰਣ ਸ਼ੁੱਧ ਹੋ ਸਕੇ | ਉਨ੍ਹਾਂ ਕਿਹਾ ਕਿ ਵੱਧ ਰਹੀ ਗਰਮੀ ਦਾ ਮੁੱਖ ਕਾਰਨ ਰੁੱਖਾਂ ਦੀ ਹੋ ਰਹੀ ਲਗਾਤਾਰ ਕਟਾਈ ਅਤੇ ਰੁੱਖਾਂ ਦਾ ਨਾ ਲਗਾਉਣਾ ਹੈ | ਜੇਕਰ ਅਸੀਂ ਰੁੱਖ ਨਾ ਲਗਾਏ ਤਾਂ ਉਥੇ ਪਾਣੀ ਦਾ ਪੱਧਰ ਵੀ ਹੇਠਾਂ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਆਓ ਸਾਰੇ ਪ੍ਰਣ ਕਰੀਏ ਕਿ ਵੱਧ ਤੋਂ ਵੱਧ ਰੁੱਖ ਲਗਾਈਏ | ਰੁੱਖਾਂ ਤੋਂ ਬਗੈਰ ਮਨੁੱਖ ਦਾ ਜੀਵਨ ਅਧੂਰਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ-ਕਟਾਰੀਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨਗਰ ਕੌਂਸਲ ਨਵਾਂਸ਼ਹਿਰ ਨੂੰ ਸੀਵਰੇਜ ਪ੍ਰਬੰਧਾਂ ਲਈ ਦਿੱਤੀ ਢਾਈ ਕਰੋੜ ਦੀ ਮਸ਼ੀਨਰੀ
Ad Position 24