26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਢਾਹਾਂ ਕਲੇਰਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 05-06-2025
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ, ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ | ਸਵੇਰੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਸ਼ਹੀਦੀ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਇਆ | ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਨੇ ਵੀ ਗੁਰਬਾਣੀ ਕੀਰਤਨ ਨਾਲ ਸਮਾਗਮ 'ਚ ਹਾਜ਼ਰੀਆਂ ਭਰੀਆਂ | ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕੀਤਾ ਅਤੇ ਇਸ ਦੀ ਮਹਾਨਤਾ ਬਾਰੇ ਚਾਨਣਾ ਪਾਇਆ | ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ | ਸ਼ਹੀਦੀ ਗੁਰਮਤਿ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਪ੍ਰੌ. ਹਰਬੰਸ ਸਿੰਘ ਬੋਲੀਨਾ ਡਾਇਰਕੈਟਰ ਸਿੱਖਿਆ, ਵਨੀਤਾ ਚੋਟ ਪਿ੍ੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਮਨਦੀਪ ਕੌਰ ਪਿ੍ੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ-ਕਟਾਰੀਆ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ-ਕਟਾਰੀਆ
Ad Position 24