26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ-ਕਟਾਰੀਆ

Ad Position 21
No active advertisement
ਅਜੀਤ ਡੈਸਕ 05-06-2025
ਬਲਾਚੌਰ, 4 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਇੱਕ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਵੱਲੋਂ 31 ਮਾਰਚ 2020 ਤੱਕ 4727 ਪਰਿਵਾਰਾਂ ਨੂੰ ਦਿੱਤੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਕੇ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਰਨੀ ਇੱਕ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਕਰਜ਼ੇ 1995 ਤੋਂ ਪਹਿਲਾਂ ਛੋਟੇ ਕਾਰੋਬਾਰਾਂ ਜਿਵੇਂ ਕਿ ਡੇਅਰੀ ਫਾਰਮਿੰਗ, ਕਰਿਆਨੇ ਦੀਆਂ ਦੁਕਾਨਾਂ, ਸਿਲਾਈ, ਬੁਟੀਕ, ਲੱਕੜ ਦੇ ਫ਼ਰਨੀਚਰ, ਬਿਲਡਿੰਗ ਮੈਟੀਰੀਅਲ, ਚਮੜੇ ਦੇ ਸਾਮਾਨ, ਸਿੱਖਿਆ ਅਤੇ ਰੈਸਟੋਰੈਂਟ ਸ਼ੁਰੂ ਕਰਨ ਲਈ ਦਿੱਤੇ ਗਏ ਸਨ | ਹਲਕਾ ਵਿਧਾਇਕਾ ਕਟਾਰੀਆ ਨੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਦਮ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਸ਼ਕਤੀਕਰਨ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ-ਭਾਰਟਾ ਅਗਲੀ ਖ਼ਬਰ ਢਾਹਾਂ ਕਲੇਰਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
Ad Position 24