ਨਵਾਂਸ਼ਹਿਰ, 4 ਜੂਨ (ਹਰਮਿੰਦਰ ਸਿੰਘ ਪਿੰਟੂ)-ਲੋਕ ਭਲਾਈ ਸੇਵਾ ਸੋਸਾਇਟੀ ਦੇ ਸਰਪ੍ਰਸਤ ਸਮਾਜ ਸੇਵਕ ਅਤੇ ਵਾਤਾਵਰਣ ਪ੍ਰੇਮੀ ਸਰਦਾਰ ਕੁਲਵਿੰਦਰ ਸਿੰਘ ਭਾਰਟਾ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਈਏ ਤਾਂ ਜੋ ਸਾਡੇ ਆਲੇ ਦੁਆਲੇ ਦਾ ਵਾਤਾਵਰਣ ਸ਼ੁੱਧ ਹੋ ਸਕੇ | ਉਨ੍ਹਾਂ ਕਿਹਾ ਕਿ ਵੱਧ ਰਹੀ ਗਰਮੀ ਦਾ ਮੁੱਖ ਕਾਰਨ ਰੁੱਖਾਂ ਦੀ ਹੋ ਰਹੀ ਲਗਾਤਾਰ ਕਟਾਈ ਅਤੇ ਰੁੱਖਾਂ ਦਾ ਨਾ ਲਗਾਉਣਾ ਹੈ | ਜੇਕਰ ਅਸੀਂ ਰੁੱਖ ਨਾ ਲਗਾਏ ਤਾਂ ਉਥੇ ਪਾਣੀ ਦਾ ਪੱਧਰ ਵੀ ਹੇਠਾਂ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਆਓ ਸਾਰੇ ਪ੍ਰਣ ਕਰੀਏ ਕਿ ਵੱਧ ਤੋਂ ਵੱਧ ਰੁੱਖ ਲਗਾਈਏ | ਰੁੱਖਾਂ ਤੋਂ ਬਗੈਰ ਮਨੁੱਖ ਦਾ ਜੀਵਨ ਅਧੂਰਾ ਹੈ |